ਗਿੱਦੜਬਾਹਾ, 27 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ-ਥੇਹੜੀ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਪ੍ਰਭਜੋਤ ਸਿੰਘ, ਸਰਪੰਚ ਮਨਪ੍ਰੀਤ ਸਿੰਘ (ਫਕਰਸਰ), ਸਰਪੰਚ ਅੰਗਰੇਜ ਸਿੰਘ (ਥੇਹੜੀ), ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਹਰਬਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਜਗਸੀਰ ਸਿੰਘ (ਜੱਗਾ), ਗੱਗੂ ਫਕਰਸਰ ਉਚੇਚੇ ਤੌਰ ’ਤੇ ਪਹੁੰਚੇ ਅਤੇ ਸਕੂਲ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਸਕੂਲ ਇੰਚਾਰਜ ਰਘੁਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸਰਬਜੀਤ ਲਾਲ ਨੇ ਨਿਭਾਈ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।