07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਹੈਪੇਟਾਈਟਸ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ

ਅਜੀਤ ਡੈਸਕ 29-07-2026
ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਲਖਬੀਰ ਕੌਰ ਦੀ ਅਗਵਾਈ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਦੇ ਸੰਬੰਧ ਵਿਚ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾ. ਲਖਬੀਰ ਕੌਰ ਨੇ ਕਿਹਾ ਕਿ ਇਸ ਦਿਵਸ ਦਾ ਮੁੱਖ ਮਕਸਦ ਲੋਕਾਂ ਨੂੰ ਹੈਪੇਟਾਈਟਸ ਸੀ ਤੇ ਬੀ ਬਾਰੇ ਜਾਗਰੂਕ ਕਰਨ, ਸਮੇਂ ਸਿਰ ਜਾਂਚ ਤੇ ਇਲਾਜ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਸ ਜਿਗਰ ਦੀ ਇੰਨਫ਼ੈਕਸ਼ਨ ਹੈ, ਜੋ ਕਿ ਵਾਇਰਸ ਰਾਹੀਂ ਫੈਲਦੀ ਹੈ। ਹੈਪੇਟਾਈਟਸ ਸੀ ਤੇ ਬੀ ਜ਼ਿਆਦਾ ਖ਼ਤਰਨਾਕ ਹਨ, ਜਿਨ੍ਹਾਂ ਦਾ ਟੈੱਸਟ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ 28 ਜੁਲਾਈ ਤੋਂ 11 ਅਗਸਤ ਤੱਕ ਜ਼ਿਲ੍ਹੇ ਵਿਚ 15 ਦਿਨਾਂ ਦੀ ਵਿਸ਼ੇਸ਼ ਹੈਪੇਟਾਈਟਸ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਹੈਪੇਟਾਈਟਸ ਬੀ ਤੇ ਸੀ ਦੇ ਫ਼ੈਲਣ ਦੇ ਤਰੀਕਿਆਂ, ਸਕਰੀਨਿੰਗ, ਬਚਾਅ, ਮੁਫ਼ਤ ਜਾਂਚ ਅਤੇ ਮੁਫ਼ਤ ਇਲਾਜ ਬਾਰੇ ਜਾਗਰੂਕ ਕਰਨਾ, ਹਾਈ ਰਿਸਕ ਵਰਗਾਂ ਦੀ ਸਕਰੀਨਿੰਗ ਅਤੇ ਗਰਭਵਤੀ ਔਰਤਾਂ ਨੂੰ ਸਵੈ-ਇੱਛਾ ਨਾਲ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨਾ, ਹੈਪਾਟਾਇਟਸ ਨਾਲ ਜੁੜੇ ਭੇਦਭਾਵ ਅਤੇ ਸਮਾਜਿਕ ਕਲੰਕ ਨੂੰ ਘਟਾਉਣਾ ਅਤੇ ਸਾਲ 2030 ਤੱਕ ਵਾਇਰਲ ਹੈਪੇਟਾਈਟਸ ਨੂੰ ਖ਼ਤਮ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਫ਼ੀਲਡ ਸਟਾਫ਼ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਅੰਮ੍ਰਿਤਪਾਲ ਕੋਰ ਡੀ.ਐੱਚ.ਓ., ਡਾ. ਰੋਬਿਨ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਪਵਿੱਤਰ ਸਿੰਘ ਐੱਮ.ਐੱਲ.ਟੀ., ਗੁਰਪ੍ਰੀਤ ਸਿੰਘ, ਰਵਿੰਦਰ ਗਰੋਵਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਮਗਰੋਂ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੀ ‘ਚੌਧਰ’ ਲਈ ਅਕਾਲੀ ਦਲ ਚੌਕੰਨਾ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮੀਟਿੰਗ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।