08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜ਼ੋਨਲ ਪੱਧਰੀ ਲਿਟਰੇਰੀ ਮੁਕਾਬਲਿਆਂ ’ਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 29-07-2026
ਸਾਦਿਕ, 28 ਜੁਲਾਈ (ਆਰ.ਐਸ.ਧੁੰਨਾ)-ਸੀ.ਆਈ.ਐਸ.ਸੀ.ਈ. ਬੋਰਡ ਦੇ ਤਹਿਤ ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ (ਮੋਗਾ) ਵਿਖੇ ਐਸੋਸੀਏਸ਼ਨ ਆਫ਼ ਸਕੂਲਜ਼ ਫ਼ਾਰ ਇੰਡੀਅਨ ਸਕੂਲ ਸਰਟੀਫਿਕੇਟ ਵਲੋਂ ਕਰਵਾਏ ਗਏ ਜ਼ੋਨਲ ਪੱਧਰੀ ਲਿਟਰੇਰੀ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਹਾਣੀ ਸੁਣਾਉਣ, ਭਾਸ਼ਣ ਕਲਾ, ਡੀਬੇਟ, ਆਰਟ, ਪੇਂਟਿੰਗ ਅਤੇ ਲਿਖਣ ਕਲਾ ਸਮੇਤ ਹੋਏ ਵੱਖ-ਵੱਖ ਮੁਕਾਬਲਿਆਂ ਵਿਚ ਸਕੂਲ ਦੇ 10 ਵਿਦਿਆਰਥੀਆਂ ਨੇ ਭਾਗ ਲਿਆ। ਭਾਸ਼ਣ ਕਲਾ ਮੁਕਾਬਲੇ ਵਿਚ ਵਿਦਿਆਰਥਣ ਗੁਰਨੂਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਕਹਾਣੀ ਸੁਣਾਉਣ ਮੁਕਾਬਲੇ ਵਿਚ ਅਨੰਨਿਆ ਨੇ ਵੀ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਅਤੇ ਸਕੂਲ ਮੈਨੇਜਮੈਂਟ ਨੇ ਜੇਤੂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਸਫ਼ਲਤਾ ਦਾ ਸਿਹਰਾ ਉਨ੍ਹਾਂ ਦੇ ਅਧਿਆਪਕਾਂ ਦੀ ਲਗਨ, ਮਿਹਨਤ ਅਤੇ ਯੋਗ ਮਾਰਗ ਦਰਸ਼ਨ ਨੂੰ ਜਾਂਦਾ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਪੂਰੀ ਤਨਦੇਹੀ ਨਾਲ ਤਿਆਰੀ ਕਰਵਾਈ। ਪ੍ਰਿੰਸੀਪਲ ਨੇ ਬੱਚਿਆਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੇ ਵਿੱਦਿਅਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਰਸਵਤੀ ਸਕੂਲ ਦੇ ਵਿਦਿਆਰਥੀਆਂ ਨੇ ‘ਸੁਰੋਂ ਕੇ ਸਰਤਾਜ’ ਗਾਇਨ ਮੁਕਾਬਲੇ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਡੀ. ਏ. ਵੀ. ਕੋਟਕਪੂਰਾ ਨੇ ਬਾਸਕਟਬਾਲ ਕਲਸਟਰ ਮੁਕਾਬਲਿਆਂ ’ਚ ਤਿੰਨਾਂ ਵਰਗਾਂ ਦੇ ਗੋਲਡ ਮੈਡਲ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।