03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ-ਡਾ. ਬਲਜੀਤ ਕੌਰ

ਅਜੀਤ ਡੈਸਕ 30-07-2026

ਮਲੋਟ, 29 ਜੁਲਾਈ (ਪਾਟਿਲ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਅੱਜ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਧੀਆਂ ਦੀਆਂ ਤੀਆਂ ਦੇ ਮੇਲਾ ਕਰਵਾਇਆ ਗਿਆ। ਇਸ ਮੇਲੇ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਦੇ ਮਾਤਾ ਹਰਪਾਲ ਕੌਰ ਤੇ ਸ੍ਰੀਮਤੀ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਪੰਜਾਬ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਪਣੇ ਪਰਿਵਾਰ ਦਾ ਸਹੀ ਢੰਗ ਨਾਲ ਪਾਲਣ ਪੋਸ਼ਣ ਕਰ ਸਕਣ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮਿਹਨਤਕਸ਼ ਤੇ ਬਹਾਦਰ ਔਰਤਾਂ ਨੇ ਆਜ਼ਾਦੀ ਦੀ ਲੜਾਈ ਵਿਚ ਆਪਣਾ ਵਡਮੁੱਲਾ ਹਿੱਸਾ ਪਾਇਆ ਹੈ। ਇਸ ਮੌਕੇ ਉਨ੍ਹਾਂ ਮਲੋਟ ਹਲਕੇ ਵਿਚ ਨਿਯੁਕਤ ਕੀਤੀਆਂ ਗਈਆਂ 14 ਆਂਗਣਵਾੜੀ ਵਰਕਰਾਂ ਤੇ 94 ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ। ਇਸ ਮੌਕੇ ਮਾਤਾ ਹਰਪਾਲ ਕੌਰ ਨੇ ਔਰਤਾਂ ਨੂੰ ਤੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਰਿਸ਼ਤਿਆਂ ਤੇ ਪੰਜਾਬੀ ਸੱਭਿਆਚਾਰ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਤਿਉਹਾਰਾਂ ਤੇ ਵਿਰਸੇ ਨੂੰ ਸੰਭਾਲਦੇ ਹੋਏ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ। ਇਸ ਮੌਕੇ ਸੈਂਕੜੇ ਔਰਤਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕਰਕੇ ਗਿੱਧਾ, ਬੋਲੀਆਂ, ਫੁਲਕਾਰੀ ਤੇ ਪੰਜਾਬੀ ਸੱਭਿਆਚਾਰ ਦੀਆਂ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹਰਪਾਲ ਕੌਰ ਅਤੇ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਪੰਜਾਬ ਨੇ ਔਰਤਾਂ ਦੇ ਸੈਲਫ ਹੈਲਪ ਗਰੁੱਪ ਵਲੋਂ ਤਿਆਰ ਕੀਤੇ ਸਾਮਾਨ ਦੀ ਨੁਮਾਇਸ਼ ਦਾ ਨਿਰੀਖਣ ਵੀ ਕੀਤਾ ਅਤੇ ਉਨ੍ਹਾਂ ਔਰਤਾਂ ਨਾਲ ਗਿੱਧਾ ਤੇ ਬੋਲੀਆਂ ਵੀ ਪਾਈਆਂ। ਇਸ ਮੌਕੇ ਪੰਕਜ ਕੁਮਾਰ ਐੱਸ.ਡੀ.ਐੱਮ. ਮਲੋਟ, ਰਤਨਦੀਪ ਕੌਰ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਡਾ. ਸ਼ਿਵਾਨੀ ਨਾਗਪਾਲ ਡੀ.ਸੀ.ਪੀ.ਓ., ਰਾਜਵੰਤ ਕੌਰ ਸੀ.ਡੀ.ਪੀ.ਓ., ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਵਿੰਦਰ ਕੌਰ ਬਰਾੜ, ਸਿਮਰਜੀਤ ਸਿੰਘ ਬਰਾੜ ਡਾਇਰੈਕਟਰ ਕੋਆਪ੍ਰੇਟਿਵ ਸੁਸਾਇਟੀ, ਕੁਲਵਿੰਦਰ ਸਿੰਘ ਬਰਾੜ ਮੁੱਖ ਬੁਲਾਰਾ ਆਮ ਆਦਮੀ ਪਾਰਟੀ, ਪਰਵਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ, ਵੀਰਪਾਲ ਕੌਰ ਪ੍ਰਧਾਨ ਮਹਿਲਾ, ਜਸਮੀਤ ਸਿੰਘ ਬਰਾੜ ਵਾਇਸ ਪ੍ਰਧਾਨ ਨਗਰ ਕੌਂਸਲ, ਕੁਲਦੀਪ ਸਿੰਘ ਘੱਗਾ, ਸਰਪੰਚ ਜਗਸੀਰ ਸਿੰਘ ਵੀ ਮੌਜੂਦ ਸਨ।

ਪਿਛਲੀ ਖ਼ਬਰ ਪੁਲਿਸ ਨੇ 4 ਘੰਟਿਆਂ ਵਿਚ 2 ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕੀਤਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ‘ਏਕ ਪੇੜ ਮਾਂ ਕੇ ਨਾਮ 3.0’ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।