03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੁਲਿਸ ਨੇ 4 ਘੰਟਿਆਂ ਵਿਚ 2 ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕੀਤਾ

ਅਜੀਤ ਡੈਸਕ 30-07-2026

ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ। ਬੀਤੀ 28 ਜੁਲਾਈ ਨੂੰ ਡਾਇਲ 112 ’ਤੇ ਇਕ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕਾਨਿਆਂਵਾਲੀ ਦੀਆਂ ਦੋ ਨਾਬਾਲਗ ਲੜਕੀਆਂ ਨੂੰ ਕਾਰ ਵਿਚ ਲਿਜਾਣ ਸੰਬੰਧੀ ਘਟਨਾ ਵਾਪਰੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ, ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਤੇ ਬਚਨ ਸਿੰਘ ਡੀ.ਐੱਸ.ਪੀ. (ਸਬ ਡਵੀਜ਼ਨ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਦੀਆਂ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਤੁਰੰਤ ਤਫ਼ਤੀਸ਼ ਸ਼ੁਰੂ ਕੀਤੀ ਗਈ। ਇਸ ਸੰਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਪੁਲਿਸ ਟੀਮਾਂ ਨੇ ਤੇਜ਼ੀ ਤੇ ਸੁਚੱਜੀ ਕਾਰਵਾਈ ਕਰਦਿਆਂ ਸਿਰਫ਼ 4 ਘੰਟਿਆਂ ਦੇ ਅੰਦਰ ਦੋਵੇਂ ਨਾਬਾਲਗ ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਉਪਰੰਤ ਉਨ੍ਹਾਂ ਨੂੰ ਲੋੜੀਂਦੀ ਕਾਨੂੰਨੀ ਕਾਰਵਾਈ ਤੇ ਸੁਰੱਖਿਆ ਦੇ ਮੱਦੇਨਜ਼ਰ ਸਖੀ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖਿਆ ਗਿਆ। ਇਸ ਸੰਬੰਧੀ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ। ਇਸ ਮਾਮਲੇ ਵਿਚ ਪੁਲਿਸ ਵਲੋਂ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਇਕ ਬਾਲਗ ਤੇ ਦੋ ਨਾਬਾਲਗ ਸ਼ਾਮਿਲ ਹਨ। ਕਾਨੂੰਨੀ ਪ੍ਰਕਿਰਿਆ ਅਨੁਸਾਰ ਬਾਲਗ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਦਕਿ ਨਾਬਾਲਗ ਦੋਸ਼ੀਆਂ ਸੰਬੰਧੀ ਕਾਰਵਾਈ ਕਿਸ਼ੋਰ ਨਿਆਂ ਐਕਟ ਦੇ ਪ੍ਰਾਵਧਾਨਾਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਮੌਕੇ ਹਰਜੀਤ ਸਿੰਘ ਮਾਨ ਡੀ.ਐੱਸ.ਪੀ., ਹਰਪ੍ਰੀਤ ਸਿੰਘ ਐੱਸ.ਐੱਚ.ਓ. ਥਾਣਾ ਸਦਰ ਹਾਜ਼ਰ ਸਨ।

ਪਿਛਲੀ ਖ਼ਬਰ ਕੋਟਭਾਈ ਬੇਅਦਬੀ ਘਟਨਾ ’ਤੇ ਜਥੇਦਾਰ ਬਾਬਾ ਟੇਕ ਸਿੰਘ ਨੇ ਲਿਆ ਸਖ਼ਤ ਨੋਟਿਸ ਅਗਲੀ ਖ਼ਬਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।