03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨਸ਼ੇ ਦੀ ਹਾਲਤ ਵਿਚ ਘੁੰਮ ਰਿਹਾ ਵਿਅਕਤੀ ਕਾਬੂ

ਅਜੀਤ ਡੈਸਕ 30-07-2026
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦਾ ਡੋਪ ਟੈਸਟ ਕਰਵਾਇਆ। ਟੈੱਸਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਨੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਸ਼ਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਘੋੜਾ ਮੰਡੀ ਤੋਂ ਪਿੰਡ ਕਬਰਵਾਲਾ ਵੱਲ ਗਸ਼ਤ ਕਰ ਰਹੇ ਸੀ। ਇਸ ਦੌਰਾਨ ਘੋੜਾ ਮੰਡੀ ਤੇ ਪਿੰਡ ਕਬਰਵਾਲਾ ਦੇ ਵਿਚਕਾਰ ਪੁਲਿਸ ਪਾਰਟੀ ਨੂੰ ਪਿੰਡ ਕਬਰਵਾਲਾ ਵਲੋਂ ਇਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਡਿੱਕ-ਡੋਲੇ ਖਾਂਦਾ ਹੋਇਆ ਚੱਲ ਰਿਹਾ ਸੀ। ਪੁੱਛਗਿੱਛ ਕਰਨ ’ਤੇ ਉਸ ਨੇ ਦੱਸਿਆ ਕਿ ਉਸ ਨੇ ਨਸ਼ਾ ਕੀਤਾ ਹੋਇਆ ਹੈ। ਪੁਲਿਸ ਨੇ ਵਿਅਕਤੀ ਦੀ ਪਛਾਣ ਮਨੀ ਉਰਫ਼ ਬੱਗਾ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਕੀਤੀ ਅਤੇ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ। ਡੋਪ ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਉਣ ’ਤੇ ਮੁਲਜ਼ਮ ਖ਼ਿਲਾਫ਼ ਕਾਨੂੰਨ ਅਨੁਸਾਰ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਅੰਦਾਜ਼ ਕੌਰ ਬਰਾੜ ਨੇ ਛੋਟੀ ਉਮਰੇ ਬਣਾਏ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਰਿਕਾਰਡ ਅਗਲੀ ਖ਼ਬਰ ਫਾਰਮੇਸੀ ਪੇਪਰ ਲੀਕ ਵਿਰੁੱਧ ਰੈਲੀ ਵਾਸਤੇ ਚਰਨਜੀਤ ਚੰਨੀ ਧੜਾ ਫ਼ਰੀਦਕੋਟ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।