03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ਼ਿਵ ਗੌਰਾਂ ਲੰਗਰ ਕਮੇਟੀ ਗਿੱਦੜਬਾਹਾ ਦੀ ਮੀਟਿੰਗ ਹੋਈ

ਅਜੀਤ ਡੈਸਕ 30-07-2026
ਗਿੱਦੜਬਾਹਾ, 29 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਸ਼ਿਵ ਗੌਰਾਂ ਲੰਗਰ ਕਮੇਟੀ ਗਿੱਦੜਬਾਹਾ ਦੀ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਵਿਜੇ ਬਾਂਸਲ ਦੀ ਪ੍ਰਧਾਨਗੀ ਹੇਠ ਕਮੇਟੀ ਦੇ ਦਫ਼ਤਰ ਵਿਖੇ ਹੋਈ। ਉਕਤ ਮੀਟਿੰਗ ਵਿਚ ਸਾਵਣ ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿਚ ਕਾਵੜ ਯਾਤਰਾ ਦੌਰਾਨ ਸ਼ਿਵ ਭਗਤਾਂ ਦੀ ਸੇਵਾ ਲਈ 13ਵਾਂ ਵਿਸ਼ਾਲ ਭੰਡਾਰਾ ਤੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਵਿਜੇ ਬਾਂਸਲ ਅਤੇ ਉਮੇਸ਼ ਬਾਂਸਲ (ਨੀਟਾ) ਨੇ ਦੱਸਿਆ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਵਿੱਤਰ ਕਾਵੜ ਯਾਤਰਾ ਦੌਰਾਨ ਸ਼ਿਵ ਭਗਤਾਂ ਦੀ ਸੇਵਾ ਲਈ 13ਵਾਂ ਵਿਸ਼ਾਲ ਭੰਡਾਰਾ ਅਤੇ ਮੁਫ਼ਤ ਮੈਡੀਕਲ ਸੇਵਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਸਮੂਹ ਮੈਂਬਰਾਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਉਕਤ 13ਵਾਂ ਵਿਸ਼ਾਲ ਭੰਡਾਰਾ ਅਤੇ ਮੈਡੀਕਲ ਕੈਂਪ 7 ਤੋਂ 10 ਅਗਸਤ ਤੱਕ ਮਲੋਟ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਸਥਿਤ ਪਾਹਵਾ ਪੈਲੇਸ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭੰਡਾਰੇ ਦੌਰਾਨ ਕਾਵੜ ਯਾਤਰੀਆਂ ਲਈ ਲੰਗਰ, ਆਰਾਮ ਕਰਨ ਦੀ ਸੁਵਿਧਾ, ਠੰਡੇ ਪਾਣੀ, ਚਾਹ, ਮੈਡੀਕਲ ਜਾਂਚ, ਲੋੜੀਂਦੀਆਂ ਦਵਾਈਆਂ ਤੇ ਫਸਟ ਏਡ ਸਮੇਤ ਹੋਰ ਬੁਨਿਆਦੀ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਯਾਤਰੀਆਂ ਨੂੰ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਮੇਟੀ ਦੇ ਪ੍ਰਧਾਨ ਵਿਜੇ ਬਾਂਸਲ ਨੇ ਕਿਹਾ ਕਿ ਕਾਵੜ ਯਾਤਰੀਆਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕਾਰਜ ਹੈ ਅਤੇ ਸ਼ਹਿਰ ਵਾਸੀ ਹਰ ਸਾਲ ਇਸ ਸੇਵਾ ਵਿਚ ਵਧ-ਚੜ੍ਹ ਕੇ ਯੋਗਦਾਨ ਪਾਉਂਦੇ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਬੀਬੀ ਮਨਦੀਪ ਕੌਰ ਸੰਧੂ ਨੂੰ ਐਲਾਨਿਆ ਉਮੀਦਵਾਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਵਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।