03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਟਾਂਕ ਕਸ਼ੱਤਰੀ ਸਭਾ ਵਲੋਂ ਨਵੇਂ ਬਣੇ ਕੌਮੀ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਦਾ ਸਨਮਾਨ

ਅਜੀਤ ਡੈਸਕ 30-07-2026
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਦੀ ਪ੍ਰਧਾਨਗੀ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਮਨਾਇਆ ਗਿਆ। ਸਮਾਗਮ ਦੌਰਾਨ ਆਲ ਇੰਡੀਆ ਕਸ਼ੱਤਰੀਆਂ ਟਾਂਕ ਪ੍ਰਤੀਨਿਧ ਸਭਾ ਦੇ ਨਵੇਂ ਬਣੇ ਕੌਮੀ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਕੋਟਕਪੂਰਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਸਮੇਂ ਪਾਠ ਉਪਰੰਤ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਬਾਵਾ ਵਲੋਂ ਅਰਦਾਸ ਕੀਤੀ ਗਈ। ਇਸ ਉਪਰੰਤ ਸਭਾ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਤੇ ਕੌਮੀ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਦਾ ਧੰਨਵਾਦ ਕੀਤਾ ਅਤੇ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਸ. ਰੱਖਰਾ ਨੇ ਡੁਬਈ ਸ਼ਾਰਜਾਹ ਵਿਖੇ ਆਪਣਾ ਕਾਰੋਬਾਰ ਕਰਨ ’ਤੇ ਕਰਮਵੀਰ ਸਿੰਘ ਰੱਖਰਾ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਇਸ ਮੌਕੇ ਸਭਾ ਵਲੋਂ ਪਿਛਲੇ ਦਿਨੀਂ ਜਨਰਲ ਇਜਲਾਸ ਵਿਚ ਕੌਮੀ ਪ੍ਰਧਾਨ ਬਣੇ ਸ਼ਰਨਜੀਤ ਸਿੰਘ ਮੂਕਰ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪ੍ਰਧਾਨ ਮੂਕਰ ਨੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਸਭਾ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਭਾਰਤ ਦੀ ਸਾਈਕਲ ’ਤੇ ਯਾਤਰਾ ਕਰ ਰਿਹਾ ਕੇਰਲਾ ਦਾ ਜੋਪਿੰਨ ਪਹੁੰਚਿਆ ਸ੍ਰੀ ਮੁਕਤਸਰ ਸਾਹਿਬ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਬੀਬੀ ਮਨਦੀਪ ਕੌਰ ਸੰਧੂ ਨੂੰ ਐਲਾਨਿਆ ਉਮੀਦਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।