ਮਲੋਟ, 29 ਜੁਲਾਈ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਦੇ ਦਿਸ਼ਾ-ਨਿਰਦੇਸ਼ ਹੇਠ ਵਾਤਾਵਰਣ ਸੰਭਾਲ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਆਰੰਭ ਡਾ. ਕੁਮਾਰ ਨੇ ਪਿੱਪਲ ਦਾ ਬੂਟਾ ਲਗਾ ਕੇ ਕੀਤਾ। ਇਸ ਮੌਕੇ ਕਾਲਜ ਦੇ ਅਧਿਆਪਕ, ਵਿਦਿਆਰਥੀ ਅਤੇ ਐੱਨ.ਐੱਸ.ਐੱਸ. ਵਲੰਟੀਅਰਜ਼ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਕੁਮਾਰ ਨੇ ਕਿਹਾ ਪਿਪਲ ਦਾ ਰੁੱਖ ਪਵਿੱਤਰ ਤੇ ਜੀਵਨਦਾਇਕ ਮੰਨਿਆ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਨੇ ਵੀ ਵਿਦਿਆਰਥੀਆਂ ਨੂੰ ਲਗਾਏ ਗਏ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ ਅਤੇ ਰੁੱਖ ਲਗਾਉਣ ਨੂੰ ਇਕ ਨਿਰੰਤਰ ਅਭਿਆਨ ਬਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਾਰੇ ਭਾਗੀਦਾਰਾਂ ਨੇ ਕਾਲਜ ਕੈਂਪਸ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਤੇ ਪ੍ਰਦੂਸ਼ਣ-ਮੁਕਤ ਰੱਖਣ ਦੀ ਸਹੁੰ ਚੁੱਕੀ।