02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਲੁੱਟਾਂ-ਖੋਹਾਂ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਬੈਠੇ ਪੰਜ ਸ਼ੱਕੀ ਕਾਬੂ

ਅਜੀਤ ਡੈਸਕ 31-07-2026
ਫ਼ਰੀਦਕੋਟ, 30 ਜੁਲਾਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਰਾਜੋਵਾਲ ਤੋਂ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਬੈਠੇ ਮਾਰੂ ਹਥਿਆਰਾਂ ਸਮੇਤ ਪੰਜ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਬਰਾਏ ਗਸ਼ਤ ਸ਼ੱਕੀ ਪੁਰਸ਼ਾਂ ਸਬੰਧੀ ਪਿੰਡ ਪਿੱਪਲੀ, ਰਾਜੋਵਾਲਾ ਅਤੇ ਹਰਿਦਆਲੇਆਣਾ ਆਦਿ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਰਾਜੋਵਾਲਾ ਤੋਂ ਕਰੀਬ ਡੇਢ ਕਿਲੋਮੀਟਰ ਪਿੱਛੇ ਨੇੜੇ ਰਾਧਾ ਸਵਾਮੀ ਸਤਿਸੰਗ ਘਰ ਜਿੱਥੋ ਪੱਕੀ ਸੜਕ ਪਿੰਡ ਹਰਦਿਆਲੇਆਣਾ ਨੂੰ ਮੁੜਦੀ ਹੈ ਪਰ ਪੁੱਜੀ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਝ ਸ਼ੱਕੀ ਵਿਅਕਤੀ ਜੋ ਕਿ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਤੇ ਇਹ ਸਾਰੇ ਜਣੇ ਇਸ ਵਕਤ ਵੀ ਫ਼ਰੀਦਕੋਟ ਫ਼ਿਰੋਜ਼ਪੁਰ ਰੋਡ ਤੋਂ ਪਿੰਡ ਹਰਦਿਆਲੇਆਣਾ ਨੂੰ ਜਾਂਦੀ ਸੜਕ ਦੇ ਕੋਲ ਸੁੰਨਸਾਨ ਜਗ੍ਹਾ ਵਿਚ ਮਾਰੂ ਹਥਿਆਰਾਂ ਨਾਲ ਲੈਸ ਹਨ ਅਤੇ ਲੁੱਟਾਂ ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ਭਰੋਸੇਯੋਗ ਹੋਣ ’ਤੇ ਮੌਕੇ ’ਤੇ ਰੇਡ ਕੀਤੀ ਗਈ ਤਾਂ ਲਖਵੀਰ ਸਿੰਘ ਉਰਫ਼ ਗੱਗੂ ਅਵਤਾਰ ਸਿੰਘ, ਰਣਜੀਤ ਸਿੰਘ ਉਰਫ਼ ਗੋਖੀ ਪੁੱਤਰ ਜਸਵੰਤ ਸਿੰਘ, ਜਸਵੀਰ ਸਿੰਘ ਉਰਫ ਜੱਸਾ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਭਾਗਥਲਾ ਕਲਾਂ, ਅਕਾਸ਼ਦੀਪ ਸਿੰਘ ਉਰਫ਼ ਦੀਪ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਭਾਗਥਲਾ ਖੁਰਦ ਤੇ ਚਰਨਦਾਸ ਉਰਫ ਮੋਨੂੰ ਪੁੱਤਰ ਸੀਤਾ ਰਾਮ ਵਾਸੀ ਪਿੰਡ ਮਚਾਕੀ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਕਾਪਾ, ਇਕ ਲੋਹੇ ਦਾ ਖੰਡਾ, ਦੋ ਗੰਡਾਸੀਆਂ, ਇਕ ਲੋਹੇ ਦਾ ਗਰਾਰੀ ਲੱਗਿਆ ਪਾਈਪ ਆਦਿ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਮਲੋਟ ਵਿਚ ਸਫ਼ਾਈ ਸੇਵਕਾਂ ਦੇ ਬੰਦ ਦਾ ਪੂਰਾ ਅਸਰ ਰਿਹਾ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।