02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਸ਼ੋਅ ਦਿਖਾਏ

ਅਜੀਤ ਡੈਸਕ 31-07-2026

ਦੋਦਾ, 30 ਜੁਲਾਈ (ਰਵੀਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ, ਫ਼ਲਸਫ਼ੇ ਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਬੀਤੀ ਸ਼ਾਮ ਪੰਡ ਕੋਠੇ ਅਮਨਗੜ੍ਹ ਅਤੇ ਧੂਲਕੋਟ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਤੇ ਉਪਦੇਸ਼ਾਂ ’ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿਚ ਲੋਕਾਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਿਲ ਕੀਤੀ। ਪਿੰਡ ਵਾਸੀਆਂ ਨੇ ਸਰਕਾਰ ਵਲੋਂ ਸ਼ਰੂ ਕੀਤੀ ਇਸ ਵਿਲੱਖਣ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ।

ਪਿਛਲੀ ਖ਼ਬਰ ਮਲੋਟ ਪਹੁੰਚ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਮਲੋਟ ਵਿਚ ਸਫ਼ਾਈ ਸੇਵਕਾਂ ਦੇ ਬੰਦ ਦਾ ਪੂਰਾ ਅਸਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।