02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੁਲਿਸ ਵਲੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ

ਅਜੀਤ ਡੈਸਕ 31-07-2026

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਸੇਵਾ ਮੁਕਤ ਹੋ ਰਹੇ ਪੁਲਿਸ ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਸੇਵਾ ਮੁਕਤ ਹੋ ਰਹੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 3 ਪੁਲਿਸ ਕਰਮਚਾਰੀ ਆਪਣੀ ਸਰਵਿਸ ਪੂਰੇ ਕਰਦੇ ਹੋਏ ਸੇਵਾ ਮੁਕਤ ਹੋਏ ਹਨ, ਜਿਨ੍ਹਾਂ ਵਿਚ ਏ.ਐੱਸ.ਆਈ. ਗੁਰਮੀਤ ਸਿੰਘ, ਏ.ਐੱਸ.ਆਈ. ਜਸਪਾਲ ਸਿੰਘ, ਏ.ਐੱਸ.ਆਈ. ਹਰਿੰਦਰ ਸਿੰਘ ਸ਼ਾਮਿਲ ਹਨ। ਵਿਦਾਇਗੀ ਸਮਾਰੋਹ ਕਾਨਫ਼ਰੰਸ ਹਾਲ ਐੱਸ.ਐੱਸ.ਪੀ. ਦਫ਼ਤਰ ਵਿਖੇ ਹੋਇਆ, ਜਿੱਥੇ ਜੋਰਾ ਸਿੰਘ ਡੀ.ਐੱਸ.ਪੀ. (ਐੱਚ) ਅਤੇ ਦਫ਼ਤਰੀ ਸਟਾਫ਼ ਵੀ ਮੌਜੂਦ ਸਨ। ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖ਼ਾਸ ਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਨ੍ਹਾਂ ਮੁਲਾਜ਼ਮਾਂ ਨੂੰ ਸਨਮਾਨਿਤ ਕਰ ਰਹੇ ਹਾਂ, ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ। ਇਸ ਮੌਕੇ ਉਨ੍ਹਾਂ ਸੇਵਾ ਮੁਕਤ ਹੋ ਰਹੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਅਤੇ ਮਹਿਕਮੇ ਵਿਚ ਸੇਵਾ ਲਈ ਧੰਨਵਾਦ ਕੀਤਾ। ਵਿਦਾਇਗੀ ਸਮਾਰੋਹ ਵਿਚ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ, ਦਫ਼ਤਰੀ ਸਟਾਫ਼ ਤੋਂ ਇਲਾਵਾ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ। ਸਟੇਜ ਸੈਕਟਰੀ ਵਜੋਂ ਏ.ਐੱਸ.ਆਈ. ਗੁਰਦੇਵ ਸਿੰਘ ਨੇ ਡਿਊਟੀ ਨਿਭਾਈ। ਜਦਕਿ ਏ.ਐੱਸ.ਆਈ. ਨਾਇਬ ਸਿੰਘ ਨੇ ਗੀਤ ਪੇਸ਼ ਕੀਤੇ। ਇਸ ਮੌਕੇ ਏ.ਐੱਸ.ਆਈ. ਨੇਮਪਾਲ ਹੈੱਡ ਕਲਰਕ, ਕੁਲਬੀਰ ਸਿੰਘ ਅਕਾਊਂਟੈਂਟ, ਹਰਜਿੰਦਰ ਸਿੰਘ ਐੱਮ.ਟੀ.ਓ., ਦਫ਼ਤਰੀ ਸਟਾਫ਼ ਹਾਜ਼ਰ ਸੀ।

ਪਿਛਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ ਆਈ.ਟੀ.ਆਈ. ਬਾਦਲ ਨੂੰ ਮੁੜ ਚਲਾਉਣ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਮਲੋਟ ਪਹੁੰਚ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।