02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਗਨੇਜਾ ਪਰਿਵਾਰ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 31-07-2026
ਮਲੋਟ, 30 ਜੁਲਾਈ (ਪਾਟਿਲ)-ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਲਾਲੀ ਗਗਨੇਜਾ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਸਥਾਨਕ ਆਗੂਆਂ ਤੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰੇ ਨੂੰ ਲੈ ਕੇ ਮਲੋਟ ਦੇ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਵੀ ਛਿੜ ਗਈਆਂ ਹਨ। ਇਸ ਮੌਕੇ ਹੈਪੀ ਗੋਇਲ, ਸੁਰੇਸ਼ ਗਰਗਾ, ਸੁਨੀਲ ਗੋਇਲ, ਪ੍ਰਦੀਪ ਕੁਮਾਰ, ਸੰਜੀਵ ਕੱਕੜ, ਅਨਿਲ ਕੱਕੜ, ਰਾਜਪਾਲ ਕੱਕੜ, ਵੰਸ਼ ਗਰਗ, ਅਸ਼ੋਕ ਗੋਇਲ, ਲਿੱਪੀ ਸੋਨੀ, ਰਾਜੀਵ, ਮੰਗਤ ਕੱਕੜ, ਮੋਹਿਤ, ਮਨਿੰਦਰ ਸਿੰਘ, ਜਗਜੀਵਨ ਰਾਮ ਸੁਖੀਜਾ, ਸੋਨੂ ਬੀ.ਆਰ. ਟੇਲਰ ਅਤੇ ਕੇਵਿਨ ਗਗਨੇਜਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਸਥਾਨਕ ਮੁੱਦਿਆਂ ਤੇ ਸੰਗਠਨਕ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹੀਦ ਭਾਈ ਸੁੱਖਾ ਸਿੰਘ-ਸ਼ਹੀਦ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਮੁਹੱਲਾ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਗਿੱਦੜਬਾਹਾ ਜ਼ੋਨ ਦੀਆਂ ਖੇਡਾਂ ਕਰਵਾਉਣ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।