04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

2 ਦੇਸੀ ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਮੋਗਾ, 3 ਅਗਸਤ (ਗੁਰਤੇਜ ਸਿੰਘ ਬੱਬੀ)-ਸੀ. ਆਈ.

ਅਜੀਤ ਡੈਸਕ 04-08-2026
ਮੋਗਾ, 3 ਅਗਸਤ (ਗੁਰਤੇਜ ਸਿੰਘ ਬੱਬੀ)-ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ 2 ਦੇਸੀ ਪਿਸਤੌਲ 30 ਬੋਰ ਸਮੇਤ ਦੋ ਜਾਣਿਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਦ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਮਹਿਣਾ ਦੇ ਰੇਲਵੇ ਫਾਟਕਾਂ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਨਿਸ਼ਾਨ ਸਿੰਘ ਪੁੱਤਰ ਜਤਿੰਦਰ ਸਿੰਘ ਅਤੇ ਸ਼ਰਨਜੀਤ ਸਿੰਘ ਪੁੱਤਰ ਹੀਰਾ ਸਿੰਘ ਦੋਵੇਂ ਵਾਸੀ ਢੀਂਗਰਾ ਕਲੌਨੀ ਰਾਮ ਤੀਰਥ ਰੋਡ ਅੰਮ੍ਰਿਤਸਰ ਨਜਾਇਜ਼ ਅਸਲਾ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਮੋਗਾ ਲੁਧਿਆਣਾ ਰੋਡ ਹਾਈਵੇ ਕੋਲ ਪਿੰਡ ਚੁਗਾਵਾਂ ਦੀ ਲਿੰਕ ਸੜਕ ਕੋਲ ਨਜਾਇਜ਼ ਅਸਲੇ ਸਮੇਤ ਖੜ੍ਹੇ ਹਨ ਤਾਂ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ 2 ਦੇਸੀ ਪਿਸਤੌਲ ਸਮੇਤ ਕਾਬੂ ਕਰ ਲਿਆ। ਪੁਲਿਸ ਵਲੋਂ ਪ੍ਰਾਪਤ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆਂ ਕਿ ਇਹ ਅਸਲਾ ਉਨ੍ਹਾਂ ਨੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪਿੰਡ ਬੁਰਜ ਮੁਹੰਮਦ ਸਾਹ ਥਾਣਾ ਮਖੂ ਨੂੰ ਸਪਲਾਈ ਕਰਨਾ ਸੀ ਅਤੇ ਪੁਲਿਸ ਨੇ ਉਸ ਨੂੰ ਵੀ ਮਾਮਲੇ ਵਿਚ ਸ਼ਾਮਲ ਕਰਕੇ ਗ੍ਰਿਫ਼ਤਾਰ ਕਰ ਲਿਆ। ਡੀ.ਐਸ.ਪੀ. ਧਰਮਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਗ੍ਰਿਫ਼ਤਾਰ ਦੋਸ਼ੀਆਂ ਤੇ ਥਾਣਾ ਮਹਿਣਾ ਵਿਚ 25,54,59 ਅਸਲਾ ਆਰਮ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸੇਵਾ ਸੁਸਾਇਟੀ ਵਲੋਂ ‘20 ਸਵਾਲ-20 ਇਨਾਮ’ ਪ੍ਰਸ਼ਨਾਵਲੀ ਦਾ ਦੋ ਵਰਕਾ ਜਾਰੀ ਅਗਲੀ ਖ਼ਬਰ ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਸੰਜੀਵ ਕੌੜਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।