‘ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਸਰਕਾਰੀ ਕਾਲਜ ਵਿਖੇ ਸਫ਼ਲਤਾਪੂਰਵਕ ਕਰਵਾਏ ਗਏ। ਇਸ ਮੌਕੇ ਨੌਜਵਾਨਾਂ ਨੇ ਲੋਕ ਗੀਤ, ਨੁੱਕੜ ਨਾਟਕ, ਚਿੱਤਰਕਲਾ, ਭਾਸ਼ਣ/ਡਿਕਲੇਮੇਸ਼ਨ ਅਤੇ ਸ਼ਾਰਟ ਫ਼ਿਲਮ/ਰੀਲ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ।
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਸਰਕਾਰੀ ਕਾਲਜ ਵਿਖੇ ਸਫ਼ਲਤਾਪੂਰਵਕ ਕਰਵਾਏ ਗਏ। ਇਸ ਮੌਕੇ ਨੌਜਵਾਨਾਂ ਨੇ ਲੋਕ ਗੀਤ, ਨੁੱਕੜ ਨਾਟਕ, ਚਿੱਤਰਕਲਾ, ਭਾਸ਼ਣ/ਡਿਕਲੇਮੇਸ਼ਨ ਅਤੇ ਸ਼ਾਰਟ ਫ਼ਿਲਮ/ਰੀਲ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ। ਇਸ ਪ੍ਰੋਗਰਾਮ ਦੀ ਮੁੱਖ ਮਹਿਮਾਨ ਮੰਜੂ ਕਪੂਰ ਪ੍ਰਿੰਸੀਪਲ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਸਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਜ਼ਿੰਮੇਵਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਯੁਵਾ ਅਧਿਕਾਰੀ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਤਨਵੀ ਅਗਰਵਾਲ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ‘ਨਸ਼ਾ ਮੁਕਤ ਪੰਜਾਬ, ਵਿਕਸਿਤ ਭਾਰਤ’ ਦੇ ਨਿਰਮਾਣ ਵਿਚ ਸਰਗਰਮ ਭਾਗੀਦਾਰ ਬਣਾਉਣਾ ਹੈ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਹਰਮੀਤ ਕੌਰ ਅਤੇ ਡਾ. ਕੰਵਰਜੀਤ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਤੋਂ ਇਲਾਵਾ ਰਾਜਵਿੰਦਰ ਅਤੇ ਸੁਖਬੀਰ ਵੀ ਹਾਜ਼ਰ ਰਹੇ। ਇਸ ਦੌਰਾਨ ਚਿੱਤਰਕਲਾ ਮੁਕਾਬਲੇ ਵਿਚ ਪਹਿਲਾ ਸਥਾਨ ਲਵਦੀਪ ਸਿੰਘ, ਦੂਜਾ ਸਥਾਨ ਕਿਰਤ ਅਰੋੜਾ, ਤੀਜਾ ਸਥਾਨ ਚਾਹਤ, ਸ਼ਾਰਟ ਫ਼ਿਲਮ/ਰੀਲ ਮੁਕਾਬਲੇ ਵਿਚ ਪਹਿਲਾ ਸਥਾਨ ਰਾਧਿਕਾ ਤੇ ਅਲੀਸ਼ਾ, ਦੂਜਾ ਸਥਾਨ ਹਰਮਨ, ਤੀਜਾ ਸਥਾਨ ਪ੍ਰਾਂਜਲ, ਨੁੱਕੜ ਨਾਟਕ ਮੁਕਾਬਲੇ ਵਿਚ ਪਹਿਲਾ ਸਥਾਨ ਮੁਸਕਾਨ ਤੇ ਟੀਮ, ਭਾਸ਼ਣ/ਡਿਕਲੇਮੇਸ਼ਨ ਮੁਕਾਬਲੇ ਵਿਚ ਪਹਿਲਾ ਸਥਾਨ ਗੁਰਜੀਤ, ਦੂਜਾ ਸਥਾਨ ਅਨਮੋਲ, ਤੀਜਾ ਸਥਾਨ ਰਾਧਿਕਾ, ਲੋਕ ਗੀਤ ਮੁਕਾਬਲੇ ਵਿਚ ਪਹਿਲਾ ਸਥਾਨ ਕ੍ਰਿਸ਼ਨ ਤੇ ਟੀਮ, ਦੂਜਾ ਸਥਾਨ ਜਗਮੀਤ ਤੇ ਟੀਮ, ਤੀਜਾ ਸਥਾਨ ਅਲੀਸ਼ਾ ਤੇ ਟੀਮ ਨੇ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਨੇ ਸਮੂਹ ਜੱਜ ਸਾਹਿਬਾਨ ਦਾ ਨਿਰਪੱਖ ਮੁਲਾਂਕਣ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਉਨ੍ਹਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਜੇਤੂ ਪ੍ਰਤੀਭਾਗੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਪ੍ਰਤੀਭਾਗੀ ਹੁਣ ਰਾਜ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਅੰਤ ਵਿਚ ਜੇਤੂਆਂ ਨੂੰ ਵਧਾਈ ਦਿੱਤੀ ਗਈ ਅਤੇ ਸਾਰੇ ਭਾਗੀਦਾਰਾਂ ਨੂੰ ਸਮਾਜ ਵਿਚ ਨਸ਼ਾ ਮੁਕਤੀ ਦਾ ਸੰਦੇਸ਼ ਫ਼ੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਹ ਪ੍ਰੋਗਰਾਮ ਨੌਜਵਾਨਾਂ ਵਿਚ ਸਮਾਜਿਕ ਜ਼ਿੰਮੇਵਾਰੀ, ਸਿਹਤਮੰਦ ਜੀਵਨਸ਼ੈਲੀ ਅਤੇ ਨਸ਼ਾ ਮੁਕਤ ਭਾਰਤ ਦੇ ਸੰਕਲਪ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਪਹਿਲ ਸਾਬਤ ਹੋਇਆ।