04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 15 ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਰਤਨਦੀਪ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ. ਐੱਮ.

ਅਜੀਤ ਡੈਸਕ 04-08-2026
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਰਤਨਦੀਪ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐੱਮ.ਆਰ.ਬੀ.ਪੀ.) ਦੇਸ਼ ਵਿਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਹਿੱਤ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹਨ, ਛੋਟੇ ਬੱਚਿਆਂ ਲਈ ਰੋਲ ਮਾਡਲ ਹਨ ਜਾਂ ਖੇਡਾਂ ਦੇ ਖੇਤਰਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਅਤੇ ਕਲਾ ’ਤੇ ਪ੍ਰਭਾਵ ਪਾਇਆ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਅੱਗੇ ਦੱਸਿਆ ਕਿ ਕੋਈ ਵੀ ਬੱਚਾ, ਜੋ 18 ਸਾਲ ਤੋਂ ਘੱਟ ਉਮਰ ਦਾ ਹੈ ਇਸ ਅਵਾਰਡ ਲਈ ਯੋਗ ਹੈ। ਇਸ ਲਈ ਬੱਚੇ ਨੂੰ ਨਾਮਜ਼ਦ ਕਰਨ ਲਈ ਆਨਲਾਈਨ ਪੋਰਟਲ ’ਤੇ 15 ਅਗਸਤ ਤੱਕ ਅਪਲਾਈ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਸਰ੍ਹੋਂ ’ਚੋਂ ਤੇਲ ਕੱਢਣ ਲਈ ਜ਼ਿਲ੍ਹੇ ’ਚ ਸਥਾਪਿਤ ਕੀਤਾ ਜਾਵੇਗਾ ਆਇਲ ਐਕਸਟਰੇਸ਼ਨ ਅਗਲੀ ਖ਼ਬਰ ਕੋਟਲਾ ਮਿਹਰ ਸਿੰਘ ਵਾਲਾ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।