04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਰ੍ਹੋਂ ’ਚੋਂ ਤੇਲ ਕੱਢਣ ਲਈ ਜ਼ਿਲ੍ਹੇ ’ਚ ਸਥਾਪਿਤ ਕੀਤਾ ਜਾਵੇਗਾ ਆਇਲ ਐਕਸਟਰੇਸ਼ਨ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਐੱਨ.

ਅਜੀਤ ਡੈਸਕ 04-08-2026
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਐੱਨ.ਐੱਮ.ਈ.ਓ.-ਆਇਲ ਸੀਡਜ਼ ਸਕੀਮ ਅਧੀਨ ਸਰ੍ਹੋਂ ਵਿਚੋਂ ਤੇਲ ਕੱਢਣ ਵਾਸਤੇ ਇਕ ਆਇਲ ਐਕਸਟਰੇਸ਼ਨ ਯੂਨਿਟ ਸਥਾਪਤ ਕੀਤਾ ਜਾਣਾ ਹੈ । ਉਨ੍ਹਾਂ ਦੱਸਿਆ ਕਿ ਸਕੀਮ ਦੀਆਂ ਸ਼ਰਤਾਂ ਮੁਤਾਬਿਕ ਜ਼ਿਲ੍ਹੇ ਅਧੀਨ ਕੋਈ ਵੀ ਫਾਰਮ ਪ੍ਰੋਡਿਊਸਰ ਆਰਗੇਨਾਈਜੇਸ਼ਨ, ਕੋਆਪ੍ਰੇਟਿਵ, ਸਰਕਾਰੀ/ਗੈਰ-ਸਰਕਾਰੀ ਇੰਡਸਟਰੀ ਅਤੇ ਕਾਰਪੋਰੇਸ਼ਨ ਜਾਂ ਪਹਿਲਾਂ ਸਥਾਪਤ ਤੇਲ ਬੀਜ ਪ੍ਰੋਸੈਸਿੰਗ ਯੂਨਿਟ 33 ਪ੍ਰਤੀਸ਼ਤ ਸਬਸਿਡੀ (ਵੱਧ ਤੋਂ ਵੱਧ 9.90 ਲੱਖ) ’ਤੇ ਇਹ ਯੂਨਿਟ ਲੈਣ ਲਈ 8 ਅਗਸਤ ਤੱਕ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾ ਅਰਜ਼ੀਆਂ ਪ੍ਰਾਪਤ ਹੋਣ ਦੀ ਸੂਰਤ ਵਿਚ ਜ਼ਿਲ੍ਹਾ ਪੱਧਰ ’ਤੇ ਆਇਲਸੀਡਜ਼ ਮਿਸ਼ਨ ਤਹਿਤ ਬਣੀ ਜ਼ਿਲ੍ਹਾ ਐਗਜ਼ੀਕਿਊਟਿਵ ਕਮੇਟੀ ਦਾ ਫੈਸਲਾ ਅੰਤਿਮ ਹੋਵੇਗਾ ਅਤੇ ਅੰਤਿਮ 8 ਅਗਸਤ ਤੋਂ ਬਾਅਦ ਕੋਈ ਵੀ ਅਰਜ਼ੀ ਵਿਚਾਰੀ ਨਹੀਂ ਜਾਵੇਗੀ।
ਪਿਛਲੀ ਖ਼ਬਰ ਪਿੰਡ ਗੁਰੂਸਰ ਵਿਖੇ ਬਿਜਲੀ ਟਰਾਂਸਫ਼ਾਰਮਰਾਂ ਅਤੇ ਮੋਟਰਾਂ ਦੀ ਚੋਰੀ ਨੂੰ ਲੈ ਕੇ ਲੋਕਾਂ ’ਚ ਰੋਸ ਵਧਿਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 15 ਤੱਕ ਕੀਤਾ ਜਾ ਸਕਦਾ ਹੈ ਅਪਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।