04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਵਸ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਮਲੋਟ ਪੰਕਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

ਅਜੀਤ ਡੈਸਕ 04-08-2026
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਹਰਮਹਿੰਦਰ ਪਾਲ)-15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਮਲੋਟ ਪੰਕਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਪ ਮੰਡਲ ਮੈਜਿਸਟ੍ਰੇਟ ਨੇ ਦੱਸਿਆ ਕਿ 15 ਅਗਸਤ ਨੂੰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਵਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਦਿਵਸ ਵਿਚ ਆਉਣ ਵਾਲੇ ਲੋਕਾਂ ਲਈ ਟ੍ਰੈਫ਼ਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਿਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟ੍ਰੈਫ਼ਿਕ ਦੀ ਸਮੱਸਿਆ ਨਾ ਆਵੇ। ਉਨ੍ਹਾਂ ਬਿਜਲੀ ਬੋਰਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਬਿਜਲੀ ਦੀਆਂ ਤਾਰਾਂ ਢਿੱਲੀਆਂ ਹਨ ਤਾਂ ਉਨ੍ਹਾਂ ਨੂੰ ਕਸਿਆ ਜਾਵੇ। ਉਨ੍ਹਾਂ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਮੁੱਚੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ, ਸਿਹਤ, ਜ਼ਿਲ੍ਹਾ ਮੰਡੀ ਬੋਰਡ, ਖੇਡ ਵਿਭਾਗ, ਜਲ ਸਪਲਾਈ ਅਤੇ ਖ਼ੁਰਾਕ ਸਪਲਾਈ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਐੱਸ.ਪੀ. (ਐੱਚ) ਹਰਕਮਲ ਕੌਰ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਕਾਰਜ ਸਾਧਕ ਅਫ਼ਸਰ ਵਰੁਨ ਸਹੋਤਾ ਤੋਂ ਇਲਾਵਾ ਹੋਰ ਸੰਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ 15 ਸਾਲਾਂ ਤੋਂ ਸੀਵਰੇਜ ਦੀ ਮਾਰ ਝੱਲ ਰਹੇ ਮੋਹਨ ਲਾਲ ਵਾਲੀ ਗਲੀ ਦੇ ਵਾਸੀ ਪ੍ਰਸ਼ਾਸਨ ਦੀ ਬੇਰੁਖ਼ੀ ਤੋਂ ਅੱਕੇ, ਨਵਾਂ ਸੀਵਰੇ... ਅਗਲੀ ਖ਼ਬਰ ਪਿੰਡ ਗੁਰੂਸਰ ਵਿਖੇ ਬਿਜਲੀ ਟਰਾਂਸਫ਼ਾਰਮਰਾਂ ਅਤੇ ਮੋਟਰਾਂ ਦੀ ਚੋਰੀ ਨੂੰ ਲੈ ਕੇ ਲੋਕਾਂ ’ਚ ਰੋਸ ਵਧਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।