04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕੈਂਸਰ ਕਾਰਨ ਨੌਜਵਾਨ ਲੜਕੀ ਦੀ ਮੌਤ

ਰੁਪਾਣਾ, 3 ਅਗਸਤ (ਜਗਜੀਤ ਸਿੰਘ)-ਕੈਂਸਰ ਦੀ ਭਿਆਨਕ ਬਿਮਾਰੀ ਨਾਲ ਨੌਜਵਾਨ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ (32) ਪਤਨੀ ਰਜਤ ਸਿੰਘ ਵਾਸੀ ਨਕੇਰੀਆ (ਫ਼ਾਜ਼ਿਲਕਾ) ਜੋ ਕਿ ਪਿੰਡ ਰੁਪਾਣਾ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਕੇ ਆਪਣੀ ਮਿਹਨਤ ਮਜ਼ਦੂਰੀ ਨਾਲ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ।

ਮ੍ਰਿਤਕਾ ਹਰਪ੍ਰੀਤ ਕੌਰ ਦੀ ਫਾਈਲ ਤਸਵੀਰ। 04-08-2026
ਰੁਪਾਣਾ, 3 ਅਗਸਤ (ਜਗਜੀਤ ਸਿੰਘ)-ਕੈਂਸਰ ਦੀ ਭਿਆਨਕ ਬਿਮਾਰੀ ਨਾਲ ਨੌਜਵਾਨ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ (32) ਪਤਨੀ ਰਜਤ ਸਿੰਘ ਵਾਸੀ ਨਕੇਰੀਆ (ਫ਼ਾਜ਼ਿਲਕਾ) ਜੋ ਕਿ ਪਿੰਡ ਰੁਪਾਣਾ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਕੇ ਆਪਣੀ ਮਿਹਨਤ ਮਜ਼ਦੂਰੀ ਨਾਲ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦ ਉਨ੍ਹਾਂ ਨੂੰ ਇਸ ਬਿਮਾਰੀ ਦੇ ਲੱਗ ਜਾਣ ਦਾ ਪਤਾ ਲੱਗਾ ਹੈ, ਉਨ੍ਹਾਂ ਵੱਖ-ਵੱਖ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਵਿਚੋਂ ਇਲਾਜ ਕਰਵਾਉਣਾ ਸ਼ੁਰੂ ਕਰ ਦਿੱਤਾ ਅਤੇ ਚੱਲ ਰਹੇ ਇਲਾਜ ਅਧੀਨ ਅੱਜ ਮੌਤ ਹੋ ਗਈ। ਅੱਜ ਪਿੰਡ ਰੁਪਾਣਾ ਦੇ ਸ਼ਮਸ਼ਾਨਘਾਟ ਵਿਖੇ ਮ੍ਰਿਤਕਾ ਦਾ ਅੰਤਿਮ ਸਸਕਾਰ ਕੀਤਾ ਗਿਆ। ਮ੍ਰਿਤਕਾ ਆਪਣੇ ਪਿੱਛੇ ਪਤੀ ਅਤੇ ਦੋ ਛੋਟੇ ਬੱਚੇ ਛੱਡ ਗਈ। ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪਿੰਡ ਰੁਪਾਣਾ ਵਿਚ ਇਕ ਮਹੀਨੇ ’ਚ ਕੈਂਸਰ ਦੀ ਬਿਮਾਰੀ ਨਾਲ ਤੀਜੀ ਮੌਤ ਹੋ ਚੁੱਕੀ ਹੈ।
ਪਿਛਲੀ ਖ਼ਬਰ 7 ਅਗਸਤ ਤੱਕ ਮਨਾਇਆ ਜਾ ਰਿਹੈ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਵਿਸ਼ੇਸ਼ ਹਫ਼ਤਾ-ਸਿਵਲ ਸਰਜਨ ਅਗਲੀ ਖ਼ਬਰ 15 ਸਾਲਾਂ ਤੋਂ ਸੀਵਰੇਜ ਦੀ ਮਾਰ ਝੱਲ ਰਹੇ ਮੋਹਨ ਲਾਲ ਵਾਲੀ ਗਲੀ ਦੇ ਵਾਸੀ ਪ੍ਰਸ਼ਾਸਨ ਦੀ ਬੇਰੁਖ਼ੀ ਤੋਂ ਅੱਕੇ, ਨਵਾਂ ਸੀਵਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।