06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਿਸਾਨਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਵੱਲ ਕੀਤਾ ਕੂਚ

ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਪਿਛਲੇ ਲੰਬੇ ਸਮੇਂ ਤੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਜਥੇਬੰਦੀ ਦਾ ਹਿੱਸਾ ਬੀਕੇਯੂ ਏਕਤਾ ਸਿੱਧੂਪੁਰ ਵਲੋਂ ਲੈਂਡ ਮਾਰਗੇਜ਼ ਬੈਂਕ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ ਜਿੱਥੇ ਜਥੇਬੰਦੀ ਵਲੋਂ ਦੋਸ਼ ਲਗਾਏ ਜਾ ਰਹੇ ਸਨ ਕਿ ਕਰਜ਼ਾ ਦੇਣ ਸਮੇਂ ਬੈਂਕ ਵਲੋਂ ਕਿਸਾਨਾਂ ਤੋਂ ਲਏ ਜਾਣ ਵਾਲੇ ਖਾਲੀ ਚੈਕਾਂ ਦੀ ਬੈਂਕ ਮੁਲਜ਼ਮਾਂ ਵਲੋਂ ਚਲਾਕੀ ਨਾਲ ਦੁਰਵਰਤੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕਰਜ਼ਾ ਖਤਮ ਹੋਣ ’ਤੇ ਦਿੱਤੀ ਗਈ ਐਨ.

ਅਜੀਤ ਡੈਸਕ 06-08-2026
ਫ਼ਰੀਦਕੋਟ, 5 ਅਗਸਤ (ਜਸਵੰਤ ਸਿੰਘ ਪੁਰਬਾ)-ਪਿਛਲੇ ਲੰਬੇ ਸਮੇਂ ਤੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਜਥੇਬੰਦੀ ਦਾ ਹਿੱਸਾ ਬੀਕੇਯੂ ਏਕਤਾ ਸਿੱਧੂਪੁਰ ਵਲੋਂ ਲੈਂਡ ਮਾਰਗੇਜ਼ ਬੈਂਕ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ ਜਿੱਥੇ ਜਥੇਬੰਦੀ ਵਲੋਂ ਦੋਸ਼ ਲਗਾਏ ਜਾ ਰਹੇ ਸਨ ਕਿ ਕਰਜ਼ਾ ਦੇਣ ਸਮੇਂ ਬੈਂਕ ਵਲੋਂ ਕਿਸਾਨਾਂ ਤੋਂ ਲਏ ਜਾਣ ਵਾਲੇ ਖਾਲੀ ਚੈਕਾਂ ਦੀ ਬੈਂਕ ਮੁਲਜ਼ਮਾਂ ਵਲੋਂ ਚਲਾਕੀ ਨਾਲ ਦੁਰਵਰਤੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕਰਜ਼ਾ ਖਤਮ ਹੋਣ ’ਤੇ ਦਿੱਤੀ ਗਈ ਐਨ.ਓ.ਸੀ. ਦੇ ਬਾਵਜੂਦ ਕਿਸਾਨਾਂ ਵੱਲ ਮੁੜ ਬਕਾਇਆ ਕੱਢਿਆ ਜਾ ਰਿਹਾ ਅਤੇ ਇਕਮੁਸ਼ਤ ਨਬੇੜੇ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੀਆਂ ਮੰਗਾਂ ਨੂੰ ਕੋਈ ਭਰਵਾਂ ਹੁੰਗਾਰਾ ਨਾ ਮਿਲਣ ਦੇ ਚੱਲਦੇ ਕਿਸਾਨ ਜਥੇਬੰਦੀ ਵਲੋਂ ਐਲਾਨ ਕੀਤਾ ਗਿਆ ਸੀ ਕਿ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਕੋਠੀ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਦੀਆਂ ਦੂਜੀਆਂ ਜਥੇਬੰਦੀਆਂ ਅੱਜ ਦੇ ਪ੍ਰੋਗਰਾਮ ’ਤੇ ਨਜ਼ਰ ਰੱਖਣਗੀਆਂ ਅਤੇ ਜੇਕਰ ਜ਼ਰੂਰਤ ਪਈ ਤਾਂ ਉਹ ਵੀ ਧਰਨੇ ’ਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਗੁਰਜੰਟ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਮੰਗਾਂ ਮਨਾਉਣ ਲਈ ਕਿਸਾਨ ਯੂਨੀਅਨ ਵਲੋਂ ਸਪੀਕਰ ਸੰਧਵਾਂ ਦੇ ਘਰ ਅੱਗੇ ਵਿਸ਼ਾਲ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।