06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਊਟਸੋਰਸ ਕਾਮਿਆਂ ਵਲੋਂ ਪੀ. ਐੱਸ. ਪੀ. ਸੀ. ਐੱਲ. ਡਵੀਜ਼ਨ ਦਫ਼ਤਰ ਵਿਖੇ ਧਰਨਾ ਜਾਰੀ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਕੋਆਰਡੀਨੇਸ਼ਨ ਕਮੇਟੀ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਪੰਜਾਬ ਦੇ ਬੈਨਰ ਹੇਠ ਅੱਜ ਪੀ. ਐੱਸ.

ਸ੍ਰੀ ਮੁਕਤਸਰ ਸਾਹਿਬ ਦੇ ਡਵੀਜ਼ਨ ਦਫ਼ਤਰ ਵਿਖੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਊਟਸੋਰਸ ਕਾਮੇ। ਅਜੀਤ ਤਸਵੀਰ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਕੋਆਰਡੀਨੇਸ਼ਨ ਕਮੇਟੀ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਪੰਜਾਬ ਦੇ ਬੈਨਰ ਹੇਠ ਅੱਜ ਪੀ.ਐੱਸ.ਪੀ.ਸੀ.ਐੱਲ. ਡਵੀਜ਼ਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਊਟਸੋਰਸ ਕਾਮਿਆਂ ਦਾ ਧਰਨਾ ਲਗਾਤਾਰ 12ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਸਰਕਲ ਪ੍ਰਧਾਨ ਵਰਿੰਦਰਪਾਲ ਸਿੰਘ, ਮੀਤ ਪ੍ਰਧਾਨ ਅਮਰ ਸਿੰਘ ਤੇ ਮੀਤ ਪ੍ਰਧਾਨ ਨਿਸ਼ੀ ਰਾਣੀ ਵਲੋਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਆਊਟਸੋਰਸ ਕਾਮਿਆਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਧਰਨੇ ਵਿਚ ਸਟੋਰਾਂ ਦੇ ਸਾਥੀਆਂ, ਸੀ.ਐੱਚ.ਬੀ. ਕਰਮਚਾਰੀਆਂ, ਕੰਪਿਊਟਰ ਆਪ੍ਰੇਟਰਾਂ ਤੇ ਐੱਨ.ਸੀ.ਸੀ. ਸਾਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਬਿਜਲੀ ਮੰਤਰੀ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਵਲੋਂ ਕੀਤੇ ਲਿਖ਼ਤੀ ਸਮਝੌਤਿਆਂ ਤੋਂ ਮੁੱਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਮਹਿਕਮੇ ਵਿਚ ਕੰਟਰੈਕਟ ਆਧਾਰ ’ਤੇ ਸ਼ਾਮਿਲ ਕਰਨ ਸੰਬੰਧੀ ਜਾਰੀ ਨੋਟੀਫ਼ਿਕੇਸ਼ਨ ਦੇ ਬਾਵਜੂਦ ਜੁਆਇਨਿੰਗ ਲੈਟਰ ਜਾਰੀ ਨਹੀਂ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਕੈਟਾਗਰੀਆਂ ਦੇ ਨੋਟੀ ਫ਼ਿਕੇਸ਼ਨ ਵੀ ਅਜੇ ਤੱਕ ਜਾਰੀ ਨਹੀਂ ਕੀਤੇ ਗਏ। ਇਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾਉਂਦਿਆਂ ਡਵੀਜ਼ਨ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ, ਜਿਸ ਵਿਚ ਸਮੂਹ ਸਾਥੀਆਂ ਨੇ ਭਰਵੀਂ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪਿਛਲੀ ਖ਼ਬਰ ਕਿਸ਼ੋਰ ਸਿੱਖਿਆ ਮੁਕਾਬਲਿਆਂ ’ਚ ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਪਿੰਡ ਖੁੰਡੇ ਹਲਾਲ ਵਿਖੇ ਭਗਵੰਤ ਸਰਕਾਰ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।