12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਕਾਰੀ ਕੰਨਿਆ ਸਕੂਲ ਵਿਖੇ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਜ਼ਿਲ੍ਹੇ ਵਿਚ ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਗਿਆ।

ਅਜੀਤ ਡੈਸਕ 12-08-2026
ਸ੍ਰੀ ਮੁਕਤਸਰ ਸਾਹਿਬ, 11 ਅਗਸਤ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸੰਬੰਧ ਵਿਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਜ਼ਿਲ੍ਹੇ ਵਿਚ ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਗਿਆ। ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਡਾ. ਲਖਬੀਰ ਕੌਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਡਾ. ਲਖਬੀਰ ਕੌਰ ਨੇ ਬੱਚਿਆਂ ਨੂੰ ਐਲਬਿੰਡਾਜੋਲ ਦੀਆਂ ਗੋਲੀਆਂ ਖਵਾ ਕੇ ਇਸ ਦਿਵਸ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਹਰ ਸਾਲ ਵਿਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾ ਕਿਹਾ ਕਿ ਅੱਜ ਜ਼ਿਲ੍ਹੇ ਵਿਚ 1 ਤੋਂ ਲੈ ਕੇ 2 ਸਾਲਾਂ ਤੱਕ ਦੇ ਬੱਚਿਆਂ ਨੂੰ ਐਲਬਿੰਡਾਜੋਲ ਸੀਰਪ ਦੀ ਡੋਜ਼ ਅਤੇ 2 ਤੋਂ 1 9 ਸਾਲ ਤੱਕ ਕੇ ਬੱਚਿਆਂ ਨੂੰ 400 ਮਿਲੀਗ੍ਰਾਮ ਐਲਬਿੰਡਾਜੋਲ ਦੀ ਇਕ ਗੋਲੀ ਖੁਆਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਪੇਟ ਵਿਚ ਕੀੜੇ ਹੋਣ ਕਾਰਣ ਬੱਚੇ ’ਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜ਼ੋਰੀ, ਥਕਾਵਟ, ਬੇਚੈਨੀ, ਪੇਟ ਵਿਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਲੈਟਰੀਨ ਵਿਚ ਖ਼ੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋਂ-ਦਿਨ ਕਮਜ਼ੋਰੀ ਤੇ ਥਕਾਵਟ ਮਹਿਸੂਸ ਕਰਦਾ ਹੈ। ਇਸ ਲਈ ਸਰਕਾਰ ਵਲੋਂ ਹਰ ਸਾਲ ਵਿਚ ਦੋ ਵਾਰ (6 ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖ਼ਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਐਲਬਿੰਡਾਜੋਲ ਦੀਆਂ ਗੋਲੀਆਂ ਤੇ ਸਿਰਪ ਸਿਹਤ ਵਿਭਾਗ ਦੇ ਸਟਾਫ਼ ਵਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਆਈਲੈਟਸ ਸੈਂਟਰਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਪਹੁੰਚਾ ਦਿੱਤੀਆਂ ਗਈਆਂ ਹਨ। ਜਿਹੜੇ ਬੱਚੇ ਅੱਜ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 17 ਅਗਸਤ ਨੂੰ ਮੋਪ ਅੱਪ ਰਾਊਂਡ ਵਿਚ ਗੋਲੀਆਂ ਖੁਆਈਆਂ ਜਾਣਗੀਆਂ। ਇਸ ਮੌਕੇ ਸਿੱਖਿਆ ਵਿਭਾਗ ਵਲੋਂ ਜਗਦੀਪ ਸਿੰਘ ਬੀ.ਪੀ.ਈ.ਓ. ਸ੍ਰੀ ਮੁਕਤਸਰ ਸਾਹਿਬ ਨੇ ਸਾਰੇ ਸਿੱਖਿਆ ਵਿਭਾਗ ਦੇ ਸਟਾਫ਼ ਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਐਲਬਿੰਡਾਜੋਲ ਦੀਆਂ ਗੋਲੀਆਂ ਜ਼ਰੂਰ ਖਾ ਲੈਣੀਆਂ ਚਾਹੀਦੀਆ ਹਨ, ਤਾਂ ਜੋ ਬੱਚਿਆਂ ਵਿਚੋਂ ਅਨੀਮੀਆ ਤੇ ਪੇਟ ਦੇ ਕੀੜੇ ਖ਼ਤਮ ਕੀਤੇ ਜਾ ਸਕਣ। ਇਸ ਮੌਕੇ ਸਕੂਲ ਇੰਚਾਰਜ ਪਰਵਿਸ਼ਾ ਸੇਤੀਆ, ਸਕੂਲ ਟੀਚਰ ਸੁਖਜੀਤ ਕੌਰ, ਪੂਜਾ ਨਾਰੰਗ, ਕੁਲਜੀਤ ਕੌਰ, ਰਾਜਵੀਰ ਕੌਰ, ਸਿਹਤ ਵਿਭਾਗ ਵਲੋਂ ਐੱਲ.ਐੱਚ.ਵੀ. ਕਿਰਨਜੀਤ, ਸਿਹਤ ਵਰਕਰ ਕੇਵਲਪ੍ਰੀਤ ਕੌਰ, ਫਾਰਮੇਸੀ ਅਫ਼ਸਰ ਆਰਤੀ ਮਿੱਡਾ, ਕੌਂਸਲਰ ਨਵਜੋਤ ਕੌਰ, ਗੁਰਪ੍ਰੀਤ ਸਿੰਘ ਪੀ.ਏ. ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਲੋਕ ਹੁਣ ਨਾਅਰਿਆਂ ਨਹੀਂ, ਨਤੀਜਿਆਂ ਵਾਲੀ ਸਰਕਾਰ ਚਾਹੁੰਦੇ ਹਨ-ਜਸਕਰਨ ਦਿਉਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।