ਸ਼੍ਰੋਮਣੀ ਅਕਾਲੀ ਦਲ (ਅ) ਦੀ ਉਮੀਦਵਾਰ ਮਨਦੀਪ ਕੌਰ ਸੰਧੂ ਨੇ ਅਰਦਾਸ ਸਮਾਗਮ ਕਰਵਾਇਆ ਪੰਥਕ ਏਕਤਾ ਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ 2027 ਵਿਚ ਨਵੀਂ ਦਿਸ਼ਾ ਦੇਣ ਦਾ ਸੱਦਾ
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਥ ਦੀ ਚੜ੍ਹਦੀ ਕਲਾ, ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ ਅਤੇ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਆਵਾਜ਼ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਤਾਕਤ ਦੇਣ ਦੇ ਮਕਸਦ ਨਾਲ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਵਲੋਂ ਸ਼ਮੂਲੀਅਤ ਕੀਤੀ ਗਈ।
ਪ
ਪਿੰਡ ਫ਼ਕਰਸਰ ਵਿਖੇ 66 ਕੇ.ਵੀ. ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ। ਤਸਵੀਰ: ਪਰਮਜੀਤ ਸਿੰਘ ਥੇੜ੍ਹੀ
13-08-2026
ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਥ ਦੀ ਚੜ੍ਹਦੀ ਕਲਾ, ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ ਅਤੇ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਆਵਾਜ਼ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਤਾਕਤ ਦੇਣ ਦੇ ਮਕਸਦ ਨਾਲ ਅੱਜ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਵਲੋਂ ਸ਼ਮੂਲੀਅਤ ਕੀਤੀ ਗਈ। ਪਾਰਟੀ ਆਗੂਆਂ ਤੇ ਵਰਕਰਾਂ ਦੀ ਸਰਗਰਮ ਹਾਜ਼ਰੀ ਨੇ ਹਲਕੇ ਵਿਚ ਬੀਬੀ ਮਨਦੀਪ ਕੌਰ ਸੰਧੂ ਦੀ ਉਮੀਦਵਾਰੀ ਤੇ ਚੋਣ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੱਤੀ। ਇਸ ਮੌਕੇ ਬੀਬੀ ਮਨਦੀਪ ਕੌਰ ਸੰਧੂ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਰਦਾਸ ਸਮਾਗਮ ਵਿਚ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਇਸ ਮਗਰੋਂ ਦਫ਼ਤਰ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਬੀਬੀ ਮਨਦੀਪ ਕੌਰ ਨੇ ਕਿਹਾ ਕਿ 2027 ਦੀਆਂ ਚੋਣਾਂ ਸਿਰਫ਼ ਸੱਤਾ ਬਦਲਣ ਦੀ ਚੋਣ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਪੰਥਕ ਸਵੈ-ਮਾਣ ਅਤੇ ਆਪਣੇ ਫ਼ੈਸਲੇ ਆਪ ਕਰਨ ਦੀ ਸੋਚ ਨੂੰ ਮਜ਼ਬੂਤ ਕਰਨ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਾਰ-ਵਾਰ ਵੱਖ-ਵੱਖ ਪਾਰਟੀਆਂ ਨੂੰ ਮੌਕੇ ਦਿੱਤੇ ਹਨ, ਪਰ ਹੁਣ ਲੋੜ ਹੈ ਕਿ ਪੰਜਾਬ ਦੀ ਆਪਣੀ ਆਵਾਜ਼ ਤੇ ਪੰਥਕ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਸਿਆਸੀ ਫ਼ੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ, ਪੰਜਾਬੀ ਭਾਸ਼ਾ, ਕਿਸਾਨਾਂ ਦੇ ਹੱਕ, ਨੌਜਵਾਨਾਂ ਦੇ ਭਵਿੱਖ ਅਤੇ ਸਿੱਖ ਕੌਮ ਦੇ ਧਾਰਮਿਕ ਤੇ ਸਿਆਸੀ ਹੱਕ ਸਿਰਫ਼ ਚੋਣ ਮੁੱਦੇ ਨਹੀਂ, ਸਗੋਂ ਪੰਜਾਬ ਦੀ ਹੋਂਦ ਤੇ ਭਵਿੱਖ ਨਾਲ ਜੁੜੇ ਸਵਾਲ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਮਕਸਦ ਕੁਰਸੀ ਦੀ ਰਾਜਨੀਤੀ ਨਹੀਂ, ਬਲਕਿ ਪੰਜਾਬ ਅਤੇ ਪੰਥ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਨੂੰ ਸਿਆਸੀ ਤਾਕਤ ਦੇਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਲੋਕਾਂ ਨੇ ਸਾਥ ਦਿੱਤਾ ਤਾਂ ਉਹ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਤੇ ਸਮੁੱਚੇ ਪਿੰਡਾ ਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੋਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ, ਗੁਰਬਖ਼ਸ਼ ਸਿੰਘ ਰੂਬੀ ਬਰਾੜ, ਇਕਬਾਲ ਸਿੰਘ ਬਾਜਾ ਮਰਾੜ੍ਹ, ਗੁਰਮੀਤ ਸਿੰਘ ਵੜਿੰਗ, ਬਲਜਿੰਦਰ ਸਿੰਘ ਬਰੀਵਾਲਾ, ਗੁਰਤੇਜ ਸਿੰਘ ਮੁੱਖ ਸੇਵਾਦਾਰ ਛਾਉਣੀ ਬਾਬਾ ਬਿਧੀ ਚੰਦ ਜੀ ਸ੍ਰੀ ਮੁਕਤਸਰ ਸਾਹਿਬ, ਬੀਬੀ ਕੁਲਬੀਰ ਕੌਰ ਬਰਾੜ, ਬੀਬੀ ਦਰਸ਼ਨ ਕੌਰ ਬਰਾੜ, ਅਮਨਦੀਪ ਕੌਰ ਬਰਾੜ ਅਤੇ ਬਾਬਾ ਕੁੰਦਨ ਸਿੰਘ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਪੰਥ ਦੀ ਚੜ੍ਹਦੀ ਕਲਾ, ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ ਅਤੇ ਪੰਜਾਬ ਦੇ ਹੱਕਾਂ ਲਈ ਅਰਦਾਸ ਕੀਤੀ ਗਈ।