13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਿਹਤ ਕਾਮਿਆਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ

ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬਣਾਈ ਗਈ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਫ਼ਰੀਦਕੋਟ ਵਲੋਂ ਸਿਵਲ ਸਰਜਨ ਫ਼ਰੀਦਕੋਟ ਰਾਹੀਂ ਡਾਇਰੈਕਟਰ ਦਫ਼ਤਰ ਨੂੰ ਮੰਗ ਪੱਤਰ ਭੇਜਿਆ ਗਿਆ। ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 20 ਅਗਸਤ ਨੂੰ ਸਿਹਤ ਵਿਭਾਗ ਦੇ ਦਫ਼ਤਰ ਚੰਡੀਗੜ 34ਏ ਵਿਖੇ ਇਕ ਰੋਸ ਮੁਜ਼ਾਹਰਾ ਕੀਤਾ ਜਾਵੇ ਅਤੇ ਰੋਸ ਪ੍ਰਦਰਸ਼ਨ ਉਪਰੰਤ ਮਾਰਚ ਸਿਹਤ ਮੰਤਰੀ ਦੀ ਕੋਠੀ ਵੱਲ ਕੀਤਾ ਜਾਵੇਗਾ।

ਅਜੀਤ ਡੈਸਕ 13-08-2026
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬਣਾਈ ਗਈ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਫ਼ਰੀਦਕੋਟ ਵਲੋਂ ਸਿਵਲ ਸਰਜਨ ਫ਼ਰੀਦਕੋਟ ਰਾਹੀਂ ਡਾਇਰੈਕਟਰ ਦਫ਼ਤਰ ਨੂੰ ਮੰਗ ਪੱਤਰ ਭੇਜਿਆ ਗਿਆ। ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 20 ਅਗਸਤ ਨੂੰ ਸਿਹਤ ਵਿਭਾਗ ਦੇ ਦਫ਼ਤਰ ਚੰਡੀਗੜ 34ਏ ਵਿਖੇ ਇਕ ਰੋਸ ਮੁਜ਼ਾਹਰਾ ਕੀਤਾ ਜਾਵੇ ਅਤੇ ਰੋਸ ਪ੍ਰਦਰਸ਼ਨ ਉਪਰੰਤ ਮਾਰਚ ਸਿਹਤ ਮੰਤਰੀ ਦੀ ਕੋਠੀ ਵੱਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਿਹਤ ਮੁਲਾਜ਼ਮਾਂ ਦੀਆਂ ਵੱਖ-ਵੱਖ ਕੈਟਾਗਰੀਆਂ ਦੀਆਂ ਸੀਨੀਅਰਤਾ ਸੂਚੀਆਂ ਨਾ ਸੋਧਣਾਂ, ਸਿਹਤ ਕਾਮਿਆਂ ਦੀਆਂ ਪ੍ਰਮੋਸ਼ਨਾਂ ਜਾਣਬੁੱਝ ਕੇ ਲੇਟ ਕਰਨੀਆਂ, ਲਗਾਤਾਰ ਸਿਹਤ ਮੁਲਾਜ਼ ਮਾਂ ਦੀਆਂ ਨਾਜਾਇਜ਼ ਬਦਲੀਆਂ ਕਰਨਾ, ਕੱਟੇ ਭੱਤਿਆਂ ਨੂੰ ਬਹਾਲ ਨਾ ਕਰਨਾ ਆਦਿ ਮੰਗ ਪੱਤਰ ਵਿਚ ਦਰਜ ਮੰਗਾਂ ਵੱਲ ਗੌਰ ਨਾ ਕਰਨਾ ਇਸ ਦਫ਼ਤਰ ਦੀ ਸਿਹਤ ਮੁਲਾਜ਼ਮਾਂ ਪ੍ਰਤੀ ਸੁਹਿਰਦਤਾ ’ਤੇ ਸਵਾਲ ਉਠਾਉਂਦਾ ਹੈ। ਇਸ ਕਾਰਨ ਮਿਤੀ 20 ਅਗਸਤ ਨੂੰ ਸਿਹਤ ਡਾਇਰੈਕਟਰ ਦਫ਼ਤਰ ਵਿਖੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਚਰਨਜੀਤ ਸਿੰਘ ਟਹਿਣਾ, ਸੁਖਵਿੰਦਰ ਸਿੰਘ ਸੰਧੂ, ਤਰਲੋਕ ਸਿੰਘ ਪ੍ਰਧਾਨ ਦਰਜਾ ਚਾਰ ਯੂਨੀਅਨ, ਕੇਵਲ ਸਿੰਘ, ਮਨਦੀਪ ਸਿੰਘ, ਗਗਨਦੀਪ, ਦਵਿੰਦਰਪਾਲ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਿਹਰਸਲ ਵਾਲੇ ਦਿਨ ਅਤੇ ਆਜ਼ਾਦੀ ਦਿਵਸ ਮੌਕੇ ਨੋ ਫਲਾਇੰਗ ਜ਼ੋਨ ਘੋਸ਼ਿਤ ਅਗਲੀ ਖ਼ਬਰ ਸਰਕਾਰੀ ਕਾਲਜ ’ਚ ਨਾਂਅ ਬਦਲ ਕੇ ਨੌਕਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।