18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ

ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਿੱਦੜਬਾਹਾ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਗੁਪਤਸਰ ਛੱਤੇਆਣਾ ਵਿਖੇ ਬਲਾਕ ਦੇ ਸੀਨੀਅਰ ਮੀਤ ਅਜੈਬ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਮਜ਼ਦੂਰਾਂ ਕਿਸਾਨਾਂ ਵਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ 20 ਅਗਸਤ ਤੋਂ ਲਗਾਤਾਰ ਦਿਨ ਰਾਤ ਧਰਨਾ ਦੇਣ ਲਈ ਪਿੰਡ ਪਿੰਡ ਮੀਟਿੰਗਾਂ ’ਤੇ ਰਾਸ਼ਨ ਇਕੱਠਾ ਕਰਨ ਟਰੈਕਟਰ ਟਰਾਲੀਆਂ ਹੋਰ ਵਹੀਕਲਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਕਿਸਾਨ ਯੂਨੀਅਨ ਵਲੋਂ 20 ਅਗਸਤ ਤੋਂ ਲਗਾਤਰ ਦਿੱਤੇ ਜਾਣ ਵਾਲੇ ਧਰਨੇ ਦੀ ਰੂਪ ਰੇਖਾ ਤਿਆਰ ਕੀਤੀ ਗਈ।

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਗੁਰਭਗਤ ਸਿੰਘ ਭਲਾਈਆਣਾ। ਤਸਵੀਰ : ਪਰਮਜੀਤ ਸਿੰਘ ਥੇੜੀ 18-08-2026
ਗਿੱਦੜਬਾਹਾ, 17 ਅਗਸਤ (ਪਰਮਜੀਤ ਸਿੰਘ ਥੇੜੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਿੱਦੜਬਾਹਾ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਗੁਪਤਸਰ ਛੱਤੇਆਣਾ ਵਿਖੇ ਬਲਾਕ ਦੇ ਸੀਨੀਅਰ ਮੀਤ ਅਜੈਬ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਮਜ਼ਦੂਰਾਂ ਕਿਸਾਨਾਂ ਵਲੋਂ ਖੇਤੀਬਾੜੀ ਮੰਤਰੀ ਦੇ ਘਰ ਅੱਗੇ 20 ਅਗਸਤ ਤੋਂ ਲਗਾਤਾਰ ਦਿਨ ਰਾਤ ਧਰਨਾ ਦੇਣ ਲਈ ਪਿੰਡ ਪਿੰਡ ਮੀਟਿੰਗਾਂ ’ਤੇ ਰਾਸ਼ਨ ਇਕੱਠਾ ਕਰਨ ਟਰੈਕਟਰ ਟਰਾਲੀਆਂ ਹੋਰ ਵਹੀਕਲਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਕਿਸਾਨ ਯੂਨੀਅਨ ਵਲੋਂ 20 ਅਗਸਤ ਤੋਂ ਲਗਾਤਰ ਦਿੱਤੇ ਜਾਣ ਵਾਲੇ ਧਰਨੇ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਕਿਹਾ ਕਿ 20 ਅਗਸਤ ਤੋਂ ਲਾਏ ਜਾ ਰਹੇ ਧਰਨੇ ਦੌਰਾਨ ਹੋਰਨਾਂ ਅੰਦੋਲਨਾਂ ਦੌਰਾਨ ਬਣੇ ਕੇਸਾਂ ਸਮੇਤ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਦਰਜ਼ ਕੇਸ ਵਾਪਸ ਲੈਣ, ਰਹਿੰਦਾ ਮੁਆਵਜ਼ਾ ਅਦਾ ਕਰਨ, ਮੀਹਾਂ ਅਤੇ ਗੜੇਮਾਰੀ ਕਾਰਨ ਡਿੱਗੇ ਮਕਾਨਾਂ ਤੇ ਫ਼ਸਲਾਂ ਦਾ ਮੁਆਵਜ਼ਾ ਦੇਣ, ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ, ਪੰਚਾਇਤੀ ਤੇ ਸ਼ਾਮਲਾਟ ਜ਼ਮੀਨਾਂ ਤੇ ਕਾਬਜ਼ ਮਜ਼ਦੂਰਾਂ ਕਿਸਾਨਾਂ ਦਾ ਉਜਾੜਾ ਰੋਕਣ ਆਦਿ ਮੰਗਾਂ ਲਾਗੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗਿੱਦੜਬਾਹਾ ਪ੍ਰਧਾਨ ਹਰਮੰਦਰ ਸਿੰਘ ਭੋਲਾ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ, ਅਜੈਬ ਸਿੰਘ ਛੱਤੇਆਣਾ, ਸੁਖਜਿੰਦਰ ਸਿੰਘ, ਜਗਰਾਜ ਸਿੰਘ ਸੁਖ਼ਨਾ, ਰਣਜੀਤ ਸਿੰਘ ਖਾਲਸਾ, ਸੁਖਦੇਵ ਸਿੰਘ ਖੂਨਣ, ਮਿੱਠਾ ਲਾਲ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ’ਤੇ ਹੌਲਦਾਰ ਗੁਰਸੇਵਕ ਸਿੰਘ ਸਨਮਾਨਿਤ ਅਗਲੀ ਖ਼ਬਰ ਮਨਿਸਟਰੀਅਲ ਕਾਮਿਆਂ ਵਲੋਂ 2 ਦਿਨਾਂ ਕਲਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।