20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਮਲੋਟ, 19 ਅਗਸਤ (ਪਾਟਿਲ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਮਲੋਟ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸੇਵਾ ਮੁਕਤ ਡੀ.

ਮੀਟਿੰਗ ਮੌਕੇ ਹਾਜ਼ਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੇ ਅਹੁਦੇਦਾਰ। ਤਸਵੀਰ: ਪਾਟਿਲ 20-08-2026
ਮਲੋਟ, 19 ਅਗਸਤ (ਪਾਟਿਲ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਮਲੋਟ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸੇਵਾ ਮੁਕਤ ਡੀ.ਐੱਸ.ਪੀ. ਤਰਲੋਕ ਸਿੰਘ, ਰਤਨ ਸਿੰਘ, ਵੀਰ ਚੰਦ, ਗੁਰਸੇਵਕ ਸਿੰਘ, ਸੇਵਾ ਮੁਕਤ ਇੰਸਪੈਕਟਰ ਜਸਬੀਰ ਸਿੰਘ ਸੰਧੂ, ਮਲਕੀਤ ਸਿੰਘ ਬਰਾੜ, ਬਲਦੇਵ ਸਿੰਘ, ਨਿਰਵੈਰ ਸਿੰਘ ਬਾਠ ਵਾਦੀਆਂ, ਗੁਰਨਾਮ ਸਿੰਘ, ਸਰਵਨ ਸਿੰਘ, ਜਗਦੇਵ ਸਿੰਘ, ਦਰਸ਼ਨ ਸਿੰਘ ਚੰਨੂ, ਹਰਬੰਸ ਸਿੰਘ ਸ੍ਰੀ ਮੁਕਤਸਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਰੂਪ ਸਿੰਘ ਤੋਂ ਇਲਾਵਾ 55 ਦੇ ਕਰੀਬ ਹੋਰ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ। ਸਭ ਤੋਂ ਪਹਿਲਾਂ ਪਿਛਲੇ ਅਰਸੇ ਦੌਰਾਨ ਸੇਵਾ ਮੁਕਤ ਹੋ ਕੇ ਆਏ ਸਹਾਇਕ ਥਾਣੇਦਾਰ ਮੰਦਰ ਸਿੰਘ, ਗੁਰਾਂਦਿੱਤਾ ਸਿੰਘ, ਗੁਰਮੀਤ ਸਿੰਘ ਖੁੱਡੀਆਂ ਨੂੰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵਲੋਂ ਪੈਨਸ਼ਨਰਜ਼ ਪਰਿਵਾਰ ਵਿਚ ਸ਼ਾਮਲ ਹੋਣ ’ਤੇ ਜੀ ਆਇਆ ਆਖਿਆ ਗਿਆ। ਇਸ ਤੋਂ ਬਾਅਦ ਗੁਰਮੀਤ ਸਿੰਘ ਸੰਧੂ ਸੇਵਾ ਮੁਕਤ ਸਬ ਇੰਸਪੈਕਟਰ, ਜਸਵੀਰ ਸਿੰਘ ਗਿੱਲ ਤੇ ਦਰਸ਼ਨ ਸਿੰਘ ਚੰਨੂ ਸੇਵਾ ਮੁਕਤ ਸਹਾਇਕ ਥਾਣੇਦਾਰਾਂ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਸਮੂਹ ਮੈਂਬਰਾਂ ਵਲੋਂ ਵਧਾਈ ਦਿੱਤੀ ਗਈ। ਮੀਟਿੰਗ ਵਿਚ ਹਾਜ਼ਰ ਹੋਏ ਮੈਂਬਰਾਂ ਦਾ ਸਿਹਤ ਮਾਹਿਰ ਅਮਲੇ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਗਿਆ। ਇਸ ਉਪਰੰਤ ਮੀਟਿੰਗ ਵਿਚ ਸੇਵਾ ਕਰਦੇ ਤੇ ਸੇਵਾ ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ’ਤੇ ਵਿਚਾਰ ਚਰਚਾ ਕੀਤੀ ਗਈ। ਸਮੂਹ ਮੈਂਬਰਾਂ ਵਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਚੀਫ਼ ਜਸਟਿਸ (ਕਾਰਜਕਾਰੀ) ਦੀ ਅਗਵਾਈ ਵਿਚ ਬਣੇ ਡਵੀਜ਼ਨ ਬੈਂਚ ਦੁਆਰਾ ਡੀ.ਏ. ਸੰਬੰਧੀ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫੈਸਲੇ ਦਾ ਸਵਾਗਤ ਕੀਤਾ ਅਤੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਅਪਣਾਏ ਗਏ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਅੰਤ ਵਿਚ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ ਗਈ।
ਪਿਛਲੀ ਖ਼ਬਰ ਪੀ.ਏ.ਸੀ ਦੇ ਮੈਂਬਰ ਬਣਨ ’ਤੇ ਕੁਲਤਾਰ, ਨੰਗਲ ਅਤੇ ਬਰਾੜ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮਾਨ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਬੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।