20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼ਮਸ਼ਾਨਘਾਟ ਅਤੇ ਗਊਸ਼ਾਲਾ ਲਈ ਸਪੀਕਰ ਸੰਧਵਾਂ ਨੇ 9.41 ਲੱਖ ਰੁਪਏ ਦੀ ਰਾਸ਼ੀ ਦਿੱਤੀ

ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਸੰਧਵਾਂ ਨੇ ਬਾਬਾ ਜੀਵਨ ਸਿੰਘ ਨਗਰ ਦੇ ਸ਼ਮਸ਼ਾਨਘਾਟ ਦੇ ਵਿਕਾਸ ਅਤੇ ਲੋੜੀਂਦੇ ਕੰਮਾਂ ਲਈ 4. 61 ਲੱਖ ਰੁਪਏ ਦੀ ਰਾਸ਼ੀ ਦਿੱਤੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਗਊਸ਼ਾਲਾ ਕੋਟਕਪੂਰਾ ਵਿਖੇ ਕਮੇਟੀ ਦੇ ਅਹੁਦੇਦਾਰ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ। ਅਜੀਤ ਤਸਵੀਰ 20-08-2026
ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਾਸੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਸੰਧਵਾਂ ਨੇ ਬਾਬਾ ਜੀਵਨ ਸਿੰਘ ਨਗਰ ਦੇ ਸ਼ਮਸ਼ਾਨਘਾਟ ਦੇ ਵਿਕਾਸ ਅਤੇ ਲੋੜੀਂਦੇ ਕੰਮਾਂ ਲਈ 4.61 ਲੱਖ ਰੁਪਏ ਦੀ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸੇ ਤਰ੍ਹਾਂ ਸਪੀਕਰ ਸੰਧਵਾਂ ਨੇ ਗਊਸ਼ਾਲਾ, ਮੁਕਤਸਰ ਰੋਡ ਕੋਟਕਪੂਰਾ ਵਿਖੇ ਗਊਧਨ ਦੀ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਲਈ 4.80 ਲੱਖ ਰੁਪਏ ਦੀ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਗਊਧਨ ਦੀ ਸਾਂਭ-ਸੰਭਾਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਗਊਸ਼ਾਲਾਵਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਗਰਦਾਵਰ ਸਿੰਘ, ਖੁਸ਼ਵਿੰਦਰ ਸਿੰਘ ਤੋਂ ਇਲਾਵਾ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਸੰਧੂ, ਪ੍ਰਧਾਨ ਮਹੇਸ਼ ਕਟਾਰੀਆ, ਕਿ੍ਰਸ਼ਨ ਗੋਇਲ ਸਕੱਤਰ, ਨਿਰਮਲ, ਸੰਦੀਪ ਕਟਾਰੀਆ, ਸ਼ੰਟੀ ਮੁਖੀਜਾ, ਸੁਭਾਸ਼ ਕਟਾਰੀਆ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜੈਤੋ ਤਹਿਸੀਲ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਅੱਜ ਅਗਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸੈਮੀਨਾਰ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।