20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐਸ. ਸੀ. ਨੰਬਰਦਾਰਾਂ ਦੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ -ਆਗੂ

ਜੈਤੋ , 19 ਅਗਸਤ ( ਗੁਰਮੀਤਪਾਲ ਰੋੜੀਕਪੂਰਾ )- ਹਲਕਾ ਜੈਤੋ ਵਿਚ ਪਿੰਡਾਂ ਦੀ ਗਿਣਤੀ ਅਤੇ ਆਬਾਦੀ ਦੇ ਅਨੁਪਾਤ ਅਨੁਸਾਰ ਲੰਬੇ ਸਮੇਂ ਤੋਂ ਖਾਲੀ ਪਈਆਂ ਐਸ . ਸੀ .

ਅਜੀਤ ਡੈਸਕ 20-08-2026
ਜੈਤੋ , 19 ਅਗਸਤ ( ਗੁਰਮੀਤਪਾਲ ਰੋੜੀਕਪੂਰਾ )- ਹਲਕਾ ਜੈਤੋ ਵਿਚ ਪਿੰਡਾਂ ਦੀ ਗਿਣਤੀ ਅਤੇ ਆਬਾਦੀ ਦੇ ਅਨੁਪਾਤ ਅਨੁਸਾਰ ਲੰਬੇ ਸਮੇਂ ਤੋਂ ਖਾਲੀ ਪਈਆਂ ਐਸ . ਸੀ . ਨੰਬਰਦਾਰਾਂ ਦੀਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਪੁਰਜ਼ੋਰ ਮੰਗ ਉੱਠੀ ਹੈ । ਐਸ . ਸੀ . ਆਗੂਆਂ ਨੇ ਕਿਹਾ ਕਿ ਨੰਬਰਦਾਰਾਂ ਦੀ ਗਿਣਤੀ ਘੱਟ ਹੋਣ ਕਾਰਨ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਲਈ ਕਾਫ਼ੀ ਦਿੱਕਤਾਂ ਅਤੇ ਬੇਲੋੜੀ ਖੱਜਲ - ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅੰਗਰੇਜ ਸਿੰਘ ਗੋਰਾ ਮੱਤਾ ਨੇ ਕਿਹਾ ਕਿ ਨੰਬਰਦਾਰੀ ਪ੍ਰਬੰਧ ਪਿੰਡ ਪੱਧਰ ’ ਤੇ ਮਾਲ ਵਿਭਾਗ ਨਾਲ ਜੁੜੀ ਇਕ ਅਹਿਮ ਕੜੀ ਹੈ , ਇਸ ਲਈ ਖਾਲੀ ਅਸਾਮੀਆਂ ਨੂੰ ਲੰਬੇ ਸਮੇਂ ਤੱਕ ਖਾਲੀ ਰੱਖਣਾ ਲੋਕ ਹਿੱਤ ਵਿਚ ਨਹੀਂ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਦੀ ਵੱਧਦੀ ਆਬਾਦੀ ਅਤੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਨੰਬਰਦਾਰਾਂ ਦੀਆਂ ਖਾਲੀ ਅਸਾਮੀਆਂ ਦੀ ਤੁਰੰਤ ਸਮੀਖਿਆ ਕਰਕੇ ਨਿਯਮਾਂ ਅਨੁਸਾਰ ਨਿਯੁਕਤੀਆਂ ਕੀਤੀਆਂ ਜਾਣ । ਉਨ੍ਹਾਂ ਕਿਹਾ ਕਿ ਐਸ . ਸੀ . ਸਮਾਜ ਨੂੰ ਉਸ ਦੇ ਬਣਦੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਨੰਬਰਦਾਰਾਂ ਦੀਆਂ ਨਿਯੁਕਤੀਆਂ ਵਿਚ ਸਮਾਜਿਕ ਸੰਤੁਲਨ ਤੇ ਨਿਆਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ । ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਲਕਾ ਜੈਤੋ ਵਿਚ ਲੰਬੇ ਸਮੇਂ ਤੋਂ ਖਾਲੀ ਪਈਆਂ ਐਸ . ਸੀ . ਨੰਬਰਦਾਰਾਂ ਦੀਆਂ ਅਸਾਮੀਆਂ ਨੂੰ ਫੌਰੀ ਪ੍ਰਭਾਵ ਨਾਲ ਭਰ ਕੇ ਐੱਸ . ਸੀ . ਸਮਾਜ ਨਾਲ ਇਨਸਾਫ਼ ਕੀਤਾ ਜਾਵੇ ।
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਨੇ ਕਲਮਛੋੜ ਹੜਤਾਲ 21 ਤੱਕ ਵਧਾਈ ਸਰਕਾਰ ਦੇ ਮਹਿੰਗਾਈ ਭੱਤਾ ਨਾ ਦੇਣ ਵਾਲੇ ਪੱਤਰ ਦੀਆਂ ਕਾਪੀਆਂ ਸਾੜੀ... ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।