25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਮਲੋਟ, 24 ਅਗਸਤ (ਪਾਟਿਲ)-ਅੱਜ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਅਤੇ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਮੋਹਨ ਸਿੰਘ ਜਾਖੜ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਨਵੀਂ ਦਾਣਾ ਮੰਡੀ ਮਲੋਟ ਵਿਖੇ ਹੋਈ। ਇਸ ਮੀਟਿੰਗ ਵਿਚ ਜਸਪਾਲ ਸਿੰਘ ਢਿੱਲੋਂ ਪ੍ਰਧਾਨ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 25-08-2026
ਮਲੋਟ, 24 ਅਗਸਤ (ਪਾਟਿਲ)-ਅੱਜ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਅਤੇ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਮੋਹਨ ਸਿੰਘ ਜਾਖੜ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਨਵੀਂ ਦਾਣਾ ਮੰਡੀ ਮਲੋਟ ਵਿਖੇ ਹੋਈ। ਇਸ ਮੀਟਿੰਗ ਵਿਚ ਜਸਪਾਲ ਸਿੰਘ ਢਿੱਲੋਂ ਪ੍ਰਧਾਨ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੀ ਜਾਣਕਾਰੀ ਪ੍ਰੈੱਸ ਨੂੰ ਜਾਰੀ ਕਰਦਿਆਂ ਗੁਰਚਰਨ ਸਿੰਘ ਬੁੱਟਰ ਜਨਰਲ ਸਕੱਤਰ ਪੰਜਾਬ ਨੇ ਦੱਸਿਆ ਕਿ 19 ਅਗਸਤ ਨੂੰ ਕੁਮਾਰ ਅਮਿਤ ਸਕੱਤਰ ਮੰਡੀ ਬੋਰਡ ਨਾਲ ਮੰਗਾਂ ਦੇ ਸੰਬੰਧ ਵਿਚ ਹੋਈ ਮੀਟਿੰਗ ਦੀ ਜਾਣਕਾਰੀ ਕਰਮਚਾਰੀਆਂ ਨੂੰ ਦਿੱਤੀ ਗਈ ਅਤੇ ਆਸ ਪ੍ਰਗਟਾਈ ਕਿ ਜਲਦੀ ਹੀ ਮੰਡੀ ਬੋਰਡ ਦੀ ਮੈਨੇਜਮੈਂਟ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਮੀਟਿੰਗ ਵਿਚ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ 27 ਅਗਸਤ ਦੀ ਮੀਟਿੰਗ ’ਚ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਅਸ਼ੋਕ ਕੁਮਾਰ ਮਿੱਢਾ ਡੱਬਵਾਲੀ, ਰਣਧੀਰ ਸਿੰਘ ਮੈਣੀ ਦਬੜਾ, ਗੁਰਮੇਲ ਸਿੰਘ ਡੱਬਵਾਲੀ ਢਾਬ, ਅਮਰਜੀਤ ਸਿੰਘ ਮਲੋਟ, ਜੀਤ ਸਿੰਘ ਗਿੱਦੜਬਾਹਾ, ਬਿੰਦਰ ਸਿੰਘ ਮਲੋਟ, ਪ੍ਰਵੀਨ ਕੁਮਾਰ, ਰਾਜ ਕੁਮਾਰ, ਕਰਮਜੀਤ ਪਿੰਡ ਮਲੋਟ ਹਾਜ਼ਰ ਸਨ।
ਪਿਛਲੀ ਖ਼ਬਰ ਓਲਡ ਇਜ਼ ਗੋਲਡ ਕਲੱਬ ਨੇ ਲਗਾਏ ਪੌਦੇ ਅਗਲੀ ਖ਼ਬਰ ਸਰਕਾਰੀ ਸਕੂਲ ਦਾ ਨਾਂਅ ਬਦਲ ਕੇ ਆਜ਼ਾਦੀ ਘੁਲਾਟੀਏ ਨਰਾਇਣ ਸਿੰਘ ਮੱਕੜ ਦੇ ਨਾਂਅ ’ਤੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।