01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਖ਼ਤ ਸੁਰੱਖਿਆ ਪ੍ਰਬੰਧ ਵਾਲਾ ਡਿਪਟੀ ਕਮਿਸ਼ਨਰ ਦਫ਼ਤਰ ਵੀ ਚੋਰਾਂ ਦੇ ਨਿਸ਼ਾਨੇ ’ਤੇ ਕਿਸਾਨ ਸਪੋਰਟਸ ਕਲੱਬ ਲੁਹਾਰਾ ਨੇ ਪਹਿਲਾ ਸ਼ਾਨਦਾਰ ਟੂਰਨਾਮੈਂਟ ਕਰਵਾਇਆ

ਦੋਦਾ, 31 ਅਗਸਤ (ਰਵੀਪਾਲ)-ਕਿਸਾਨ ਸਪੋਰਟਸ ਕਲੱਬ ਪਿੰਡ ਲੁਹਾਰਾ ਵਲੋਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡ ਦੇ ਖੇਡ ਮੈਦਾਨ ਵਿਖੇ ਪਹਿਲਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਲੱਬ ਮੈਂਬਰਾਂ, ਐੱਨ. ਆਰ.

ਅਜੀਤ ਡੈਸਕ 01-09-2026
ਦੋਦਾ, 31 ਅਗਸਤ (ਰਵੀਪਾਲ)-ਕਿਸਾਨ ਸਪੋਰਟਸ ਕਲੱਬ ਪਿੰਡ ਲੁਹਾਰਾ ਵਲੋਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡ ਦੇ ਖੇਡ ਮੈਦਾਨ ਵਿਖੇ ਪਹਿਲਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਲੱਬ ਮੈਂਬਰਾਂ, ਐੱਨ.ਆਰ.ਆਈਜ਼. ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਤਕਰੀਬਨ 40 ਟੀਮਾਂ ਨੇ ਭਾਗ ਲਿਆ। ਇਸ ਮੌਕੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੂਬਾ ਜਨਰਲ ਸਕੱਤਰ ਅਨੇਕ ਸਿੰਘ ਬਰਾੜ ਮਧੀਰ, ਜਥੇਦਾਰ ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ, ਚੇਅਰਮੈਨ ਨਰਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਨਾਮ ਵੰਡ ਸਮਾਗਮ ਦੌਰਾਨ ਅਨੇਕ ਸਿੰਘ ਬਰਾੜ ਮਧੀਰ ਸਮਾਜ ਸੇਵੀ ਅਤੇ ਸੂਬਾ ਜਨਰਲ ਸਕੱਤਰ ਕਾਂਗਰਸ ਨੇ ਇਨਾਮ ਵੰਡਣ ਦੀ ਰਸਮ ਅਦਾ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤੀ ਤੇ ਸ਼ਕਤੀ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਖ਼ੁਦ ਇਕ ਖਿਡਾਰੀ ਹੋਣ ਨਾਤੇ ਖੇਡਾਂ ਵਿਚ ਕਾਫ਼ੀ ਦਿਲਚਸਪੀ ਰੱਖਦੇ ਕਲੱਬ ਨੂੰ ਨਕਦ ਰਾਸ਼ੀ ਦੇ ਕੇ ਸਹਿਯੋਗ ਕੀਤਾ। ਇਸ ਟੂਰਨਾਮੈਂਟ ਦੌਰਾਨ ਪਹਿਲੇ ਸਥਾਨ ’ਤੇ ਪਿੰਡ ਭੂੰਦੜ ਨੂੰ 21 ਹਜ਼ਾਰ ਰੁਪਏ ਨਕਦ ਤੇ ਟਰਾਫ਼ੀ, ਦੂਜੇ ਸਥਾਨ ’ਤੇ ਪਿੰਡ ਸਮਾਘ ਦੀ ਟੀਮ ਨੂੰ 11 ਹਜ਼ਾਰ ਰੁਪਏ ਨਕਦ ਰਾਸ਼ੀ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਉਮਕਾਰ ਸਿੰਘ ਸਿੱਧੂ ਲੁਹਾਰਾ, ਹਰਗੋਬਿੰਦ ਸਿੰਘ ਬਰਾੜ ਖ਼ਜ਼ਾਨਚੀ, ਸੁਲਤਿੰਦਰ ਸਿੰਘ ਬਰਾੜ ਜਨਰਲ ਸਕੱਤਰ, ਗਗਨਦੀਪ ਸਿੰਘ, ਜਗਮੀਤ ਸਿੰਘ ਗਿੱਲ, ਗੁਰਸਾਹਿਬ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਐੱਨ.ਆਰ.ਆਈ. ਦੀਪੂ ਲੁਹਾਰਾ, ਸੁਮੀਤ, ਨੂਰ, ਉਦੇ ਲੁਹਾਰਾ, ਰਾਜਾ ਮਾਨ ਲੁਹਾਰਾ, ਨੀਟਾ ਮਾਨ, ਮੀਤਾ ਮਾਨ, ਸ਼ਮਿੰਦਰ ਰਾਜੂ, ਗੁਰਪਿਆਰ ਸਿੰਘ ਫ਼ੌਜੀ, ਡਾ. ਲਖਵਿੰਦਰ ਸਿੰਘ, ਕੁਲਵੰਤ ਸਿੰਘ ਆਦਿ ਨੇ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਭਾਰਤੀ ਸਟੇਟ ਬੈਂਕ ਨੇ ਮ੍ਰਿਤਕ ਦੇ ਪਰਿਵਾਰ ਨੂੰ ਦੋ ਲੱਖ ਬੀਮਾ ਰਾਸ਼ੀ ਦਿੱਤੀ ਅਗਲੀ ਖ਼ਬਰ ਸੇਵਾ ਮੁਕਤ ਹੋਏ 3 ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।