5 ਰੋਜ਼ਾ ਸਾਲਾਨਾ ਜੋੜ ਮੇਲਾ 16 ਨੂੰ ਆਰੰਭ ਤੇ 20 ਸਤੰਬਰ ਨੂੰ ਸਮਾਪਤੀ 17 ਸਤੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ : ਜਸਪਾਲ ਸਿੰਘ
ਜੈਤੋ, 31 ਅਗਸਤ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਗੁਰੂ ਕੀ ਢਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੋਦਾ ਤਾਲ ਪਾ: ਦਸਵੀਂ ਗੁਰੂ ਕੀ ਢਾਬ ਵਿਖੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਸਬੰਧੀ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ ਅਤੇ 5 ਰੋਜ਼ਾ ਚੱਲਣ ਵਾਲੇ ਇਸ ਇਤਿਹਾਸਕ ਮੇਲੇ ਵਿਚ ਕਥਾ ਵਾਚਕ, ਢਾਡੀ ਅਤੇ ਕਵੀਸ਼ਰੀ ਆਦਿ ਜਥਿਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਚਾਨਣਾ ਪਾਇਆ ਜਾਵੇਗਾ। ਮੇਲੇ ਸਬੰਧੀ ਗੁਰਦੁਆਰਾ ਸਾਹਿਬ ਦੇ ਰਸੀਵਰ/ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਇਤਿਹਾਸਕ ਮੇਲਾ 16 ਸਤੰਬਰ ਤੋਂ ਆਰੰਭ ਹੋ ਕੇ 20 ਸਤੰਬਰ ਨੂੰ ਸਮਾਪਤ ਹੋਵੇਗਾ।
ਜੈਤੋ, 31 ਅਗਸਤ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਗੁਰੂ ਕੀ ਢਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੋਦਾ ਤਾਲ ਪਾ: ਦਸਵੀਂ ਗੁਰੂ ਕੀ ਢਾਬ ਵਿਖੇ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਸਬੰਧੀ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ ਅਤੇ 5 ਰੋਜ਼ਾ ਚੱਲਣ ਵਾਲੇ ਇਸ ਇਤਿਹਾਸਕ ਮੇਲੇ ਵਿਚ ਕਥਾ ਵਾਚਕ, ਢਾਡੀ ਅਤੇ ਕਵੀਸ਼ਰੀ ਆਦਿ ਜਥਿਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਚਾਨਣਾ ਪਾਇਆ ਜਾਵੇਗਾ। ਮੇਲੇ ਸਬੰਧੀ ਗੁਰਦੁਆਰਾ ਸਾਹਿਬ ਦੇ ਰਸੀਵਰ/ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਇਤਿਹਾਸਕ ਮੇਲਾ 16 ਸਤੰਬਰ ਤੋਂ ਆਰੰਭ ਹੋ ਕੇ 20 ਸਤੰਬਰ ਨੂੰ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ, 17 ਸਤੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, 18 ਸਤੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਢਾਡੀ, ਕਵੀਸ਼ਰੀ, ਕਥਾ ਵਾਚਕ ਗੁਰੂ ਸਾਹਿਬ ਦੇ ਦਰਸਾਏ ਮਾਗਰ ’ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਣਗੇ। ਧਾਰਮਿਕ ਸਮਾਗਮਾਂ ਵਿਚ ਪੰਥ ਦੇ ਮਹਾਨ ਵਿਦਵਾਨ, ਜਥੇਦਾਰ ਸਿੰਘ ਸਾਹਿਬਾਨ, ਕਥਾ ਵਾਚਕ, ਰਾਗੀ ਸਾਹਿਬਾਨ, ਕਵੀਸ਼ਰ ਜਥੇ ਅਤੇ ਢਾਡੀ ਜਥੇ ਆਦਿ ਕਥਾ ਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਮਾਪਤੀ ਉਪਰੰਤ ਮੇਲੇ ’ਚ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰਚਾਰਕ ਭਾਈ ਅਵਤਾਰ ਸਿੰਘ ਹੈਡ ਪ੍ਰਚਾਰਕ ਗੁਰਦੁਆਰਾ ਸਾਹਿਬ ਗੁਰੂ ਕੀ ਢਾਬ, ਗੁਰਸਾਗਰ ਸਿੰਘ ਐਡੀਸ਼ਨਲ ਮੈਨੇਜਰ, ਲਖਵੀਰ ਸਿੰਘ ਬਰਾੜ ਐਡੀਸ਼ਨਲ ਮੈਨੇਜਰ ਤੇ ਯਾਦਵਿੰਦਰ ਸਿੰਘ, ਜਸਵਿੰਦਰ ਸਿੰਘ ਹੈੱਡ ਗ੍ਰੰਥੀ, ਭਗਤ ਸਿੰਘ ਸਟੋਰ ਕੀਪਰ, ਕੁਲਬੀਰ ਸਿੰਘ ਰਾਗੀ, ਰਜਿੰਦਰ ਸਿੰਘ ਫ਼ੌਜੀ ਡੋਡ ਰਿਕਾਰਡ ਕੀਪਰ, ਗੁਰਦੇਵ ਸਿੰਘ, ਗੁਰਮੀਤ ਸਿੰਘ ਰੋੜੀਕਪੂਰਾ, ਮੰਦਰ ਸਿੰਘ, ਰਾਜ ਸਿੰਘ , ਰਾਜੂ ਕਬੱਡੀ ਖਿਡਾਰੀ, ਜਬਰਦੀਪ ਸਿੰਘ ਮਨੀਲਾ ਅਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ।