12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਘਰ ’ਚ ਵੜ ਕੇ ਕਣਕ ਚੋਰੀ ਕਰਦਾ ਚੋਰ ਕਾਬੂ

ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਪਿੰਡ ਬਲੋਚਾਂ ਵਿਖੇ ਇਕ ਵਿਅਕਤੀ ਵਲੋਂ ਰਾਤ ਸਮੇਤ ਘਰ ਵਿਚ ਵੜ੍ਹ ਕੇ ਕਣਕ ਦਾ ਗੱਟਾ ਚੋਰੀ ਕਰ ਕੇ ਭੱਜਦੇ ਨੂੰ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀ ਨੂੰ ਘਰ ਵਾਲਿਆਂ ਵਲੋਂ ਪੁਲਿਸ ਨੂੰ ਫੜਾਇਆ ਗਿਆ ਅਤੇ ਪੁਲਿਸ ਵਲੋਂ ਕਥਿਤ ਚੋਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਅਜੀਤ ਡੈਸਕ 12-09-2026
ਫ਼ਰੀਦਕੋਟ, 11 ਸਤੰਬਰ (ਸਰਬਜੀਤ ਸਿੰਘ)-ਪਿੰਡ ਬਲੋਚਾਂ ਵਿਖੇ ਇਕ ਵਿਅਕਤੀ ਵਲੋਂ ਰਾਤ ਸਮੇਤ ਘਰ ਵਿਚ ਵੜ੍ਹ ਕੇ ਕਣਕ ਦਾ ਗੱਟਾ ਚੋਰੀ ਕਰ ਕੇ ਭੱਜਦੇ ਨੂੰ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀ ਨੂੰ ਘਰ ਵਾਲਿਆਂ ਵਲੋਂ ਪੁਲਿਸ ਨੂੰ ਫੜਾਇਆ ਗਿਆ ਅਤੇ ਪੁਲਿਸ ਵਲੋਂ ਕਥਿਤ ਚੋਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਵੈਦੀਪ ਸਿੰਘ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਹੈ ਕਿ ਰਾਤ ਸਵਾ ਕੁ ਗਿਆਰਾ ਵਜੇ ਉਹ ਘਰ ਵਿਚ ਸੁੱਤੇ ਸਨ ਤਾਂ ਉਨ੍ਹਾਂ ਨੂੰ ਖੜਕਾ ਸੁਣਾਈ ਦਿੱਤਾ। ਉਨ੍ਹਾਂ ਵੇਖਿਆ ਕਿ ਪਿੰਡ ਦਾ ਹੀ ਇਕ ਵਿਅਕਤੀ ਜਗਸੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਜੋ ਕਣਕ ਦਾ ਗੱਟਾ ਭਰ ਕੇ ਚੋਰੀ ਕਰਕੇ ਲਿਜਾ ਰਿਹਾ ਸੀ। ਜਿਸ ਨੇ ਪਹਿਲਾਂ ਵੀ ਕਰੀਬ ਉਨ੍ਹਾਂ ਦੀ 20 ਕੁਇੰਟਲ ਕਣਕ ਚੋਰੀ ਕੀਤੀ ਹੈ। ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਚੋਰ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਚੋਰੀ ਕੀਤੀ ਕਣਕ ਦਾ ਗੱਟਾ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਾਦਿਕ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦੇ 28 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ 13 ਨੂੰ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।