12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰੇਲਵੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਲਾਲਾਬਾਦ ਰੋਡ ’ਤੇ ਲੋਕਾਂ ਲਈ ਲਾਂਘੇ ਦੀ ਸਹੂਲਤ ਦੇਵੇ ਫਾਟਕ ਬੰਦ ਹੋਣ ਕਾਰਨ ਦੋਵੇਂ ਪਾਸਿਆਂ ਦੇ ਬਾਜ਼ਾਰਾਂ ਦੀ ਵਿਕਰੀ ’ ਤੇ ਪਿਆ ਅਸਰ - ਸ਼ਾਮ ਲਾਲ ਗੋਇਲ

ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਜਲਾਲਾਬਾਦ ਰੋਡ ’ਤੇ ਰੇਲਵੇ ਫਾਟਕ ਨੰਬਰ ਬੀ-30 ਬੰਦ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੀਆਂ ਸੰਸਥਾਵਾਂ ਤੇ ਆਮ ਲੋਕਾਂ ਨੇ ਰੇਲਵੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਥਾਨ ’ਤੇ ਲੋਕਾਂ ਲਈ ਪੈਦਲ ਲਾਂਘੇ ਅਤੇ ਆਵਾਜਾਈ ਦੀ ਢੁਕਵੀਂ ਸਹੂਲਤ ਮੁਹੱਈਆ ਕਰਵਾਈ ਜਾਵੇ।

ਅਜੀਤ ਡੈਸਕ 12-09-2026
ਸ੍ਰੀ ਮੁਕਤਸਰ ਸਾਹਿਬ, 11 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਜਲਾਲਾਬਾਦ ਰੋਡ ’ਤੇ ਰੇਲਵੇ ਫਾਟਕ ਨੰਬਰ ਬੀ-30 ਬੰਦ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੀਆਂ ਸੰਸਥਾਵਾਂ ਤੇ ਆਮ ਲੋਕਾਂ ਨੇ ਰੇਲਵੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਥਾਨ ’ਤੇ ਲੋਕਾਂ ਲਈ ਪੈਦਲ ਲਾਂਘੇ ਅਤੇ ਆਵਾਜਾਈ ਦੀ ਢੁਕਵੀਂ ਸਹੂਲਤ ਮੁਹੱਈਆ ਕਰਵਾਈ ਜਾਵੇ। ਜ਼ਿਲ੍ਹਾ ਨੈਸ਼ਨਲ ਕੰਜ਼ਿਊਮਰ ਅਵੇਅਰਨੈਸ ਗਰੁੱਪ ਦੇ ਸਰਪ੍ਰਸਤ ਸ਼ਾਮ ਲਾਲ ਗੋਇਲ ਨੇ ਕਿਹਾ ਕਿ ਜਲਾਲਾਬਾਦ ਰੋਡ ’ਤੇ ਰੋਡ ਓਵਰਬ੍ਰਿਜ ਬਣਨ ਕਾਰਨ ਫਾਟਕ ਨੰਬਰ ਬੀ-30 ਨੂੰ ਸਾਲ 2019 ਵਿਚ ਪੱਕੇ ਤੌਰ ’ਤੇ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਾਂ ਦੀ ਆਵਾਜਾਈ ਲਈ ਕਰੀਬ 8 ਫ਼ੁੱਟ ਚੌੜਾ ਪੈਦਲ ਰਸਤਾ ਦਿੱਤਾ ਗਿਆ ਸੀ, ਪਰ ਬਾਅਦ ਵਿਚ ਇਸ ਖੇਤਰ ਵਿਚ ਲਾਂਘਿਆਂ ਦੀ ਸਮੱਸਿਆ ਹੋਰ ਗੰਭੀਰ ਹੋ ਗਈ। ਉਨ੍ਹਾਂ ਕਿਹਾ ਕਿ ਫਾਟਕ ਬੰਦ ਹੋਣ ਕਾਰਨ ਸ਼ਹਿਰ ਦੇ ਦੋਵੇਂ ਪਾਸਿਆਂ ਰਹਿੰਦੇ ਲੋਕਾਂ ਤੇ ਦੁਕਾਨਦਾਰਾਂ ਨੂੰ ਆਉਣ-ਜਾਣ ਵਿਚ ਭਾਰੀ ਦਿੱਕਤ ਆ ਰਹੀ ਹੈ। ਕਈ ਦੁਕਾਨਦਾਰਾਂ ਦੀਆਂ ਦੁਕਾਨਾਂ ਤੇ ਰਿਹਾਇਸ਼ਾਂ ਰੇਲਵੇ ਲਾਈਨ ਦੇ ਦੋਵੇਂ ਪਾਸਿਆਂ ਹੋਣ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਵਾਧੂ ਦੂਰੀ ਤਹਿ ਕਰਨੀ ਪੈਂਦੀ ਹੈ। ਇਸ ਦਾ ਅਸਰ ਦੋਵੇਂ ਪਾਸਿਆਂ ਦੇ ਬਾਜ਼ਾਰਾਂ ਦੀ ਵਿਕਰੀ ’ਤੇ ਵੀ ਪੈ ਰਿਹਾ ਹੈ। ਸ਼ਾਮ ਲਾਲ ਗੋਇਲ ਨੇ ਕਿਹਾ ਕਿ ਰੇਲਵੇ ਵਿਭਾਗ ਵਲੋਂ ਏ-29 ਤੋਂ ਸੀ-31 ਦੇ ਵਿਚਕਾਰ ਕਰੀਬ 9 ਫੁੱਟ ਉਚੀ ਕੰਧ ਬਣਾਉਣ ਕਾਰਨ ਪਹਿਲਾਂ ਮੌਜੂਦ ਕਈ ਲਾਂਘੇ ਵੀ ਬੰਦ ਹੋ ਗਏ ਹਨ। ਇਸ ਕਾਰਨ ਸ਼ਹਿਰ ਅਮਲੀ ਤੌਰ ’ਤੇ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਵਲੋਂ ਆਵਾਜਾਈ ਲਈ ਢੁਕਵੇਂ ਲਾਂਘੇ ਮੁਹੱਈਆ ਕਰਵਾਏ ਜਾਣ ਤਾਂ ਸ਼ਹਿਰ ਵਾਸੀਆਂ ਦੀ ਵੱਡੀ ਸਮੱਸਿਆ ਦਾ ਹੱਲ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਫਾਟਕ ਨੰਬਰ ਬੀ-30 ਨੇੜੇ ਲੋਕਾਂ ਲਈ ਪੈਦਲ ਲਾਂਘਾ ਜਲਦੀ ਖੋਲਿ੍ਹਆ ਜਾਵੇ, ਵਿੰਡੋ/ਗੇਟ ਨੰਬਰ-2 ਵਾਲੇ ਪਾਸੇ ਇੰਟਰੀ ਗੇਟ ਦੀ ਸਹੂਲਤ ਦਿੱਤੀ ਜਾਵੇ ਅਤੇ ਏ-29 ਫਾਟਕ ਵਾਲੇ ਸਥਾਨ ’ਤੇ ਅੰਡਰਪਾਸ ਜਾਂ ਰੋਡ ਅੰਡਰਬ੍ਰਿਜ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਰੇਲਵੇ ਵਿਭਾਗ ਵਲੋਂ ਹੋਰਨਾਂ ਸ਼ਹਿਰਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ, ਇਸ ਲਈ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੀ ਇਹ ਸਹੂਲਤ ਮਿਲਣੀ ਚਾਹੀਦੀ ਹੈ। ਜ਼ਿਲ੍ਹਾ ਨੈਸ਼ਨਲ ਕੰਜ਼ਿਊਮਰ ਅਵੇਅਰਨੈਸ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਗੋਇਲ, ਜਨਰਲ ਸਕੱਤਰ ਗੋਬਿੰਦ ਸਿੰਘ ਦਾਬੜਾ, ਉਪ ਪ੍ਰਧਾਨ ਜਸਵੰਤ ਸਿੰਘ ਬਰਾੜ, ਕ੍ਰਿਸ਼ਨ ਦੂਮੜਾ, ਬਲਜੀਤ ਸਿੰਘ, ਭੰਵਰ ਲਾਲ ਸ਼ਰਮਾ, ਵਿਨੋਦ ਆਰੀਆ ਅਤੇ ਹੋਰ ਮੈਂਬਰਾਂ ਨੇ ਕਿਹਾ ਕਿ ਜੇਕਰ ਰੇਲਵੇ ਵਿਭਾਗ ਨੇ ਲੋਕਾਂ ਦੀ ਇਸ ਜਾਇਜ਼ ਮੰਗ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸ਼ਹਿਰ ਵਾਸੀਆਂ ਵਿਚ ਰੋਸ ਹੋਰ ਵਧੇਗਾ ਅਤੇ ਉਹ ਲੰਮੇ ਸੰਘਰਸ਼ ਲਈ ਮਜ਼ਬੂਰ ਹੋਣਗੇ। ਇਸ ਦੀ ਜ਼ਿੰਮੇਵਾਰੀ ਰੇਲਵੇ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ। ਆਗੂਆਂ ਨੇ ਇਹ ਵੀ ਕਿਹਾ ਕਿ ਜਲਾਲਾਬਾਦ ਰੋਡ ਰਾਹੀਂ ਹਰ ਸਾਲ ਮਾਘੀ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਟਿੱਬੀ ਸਾਹਿਬ ਤੱਕ ਧਾਰਮਿਕ ਨਗਰ ਕੀਰਤਨ ਅਤੇ ਨਿਹੰਗ ਸਿੰਘਾਂ ਵਲੋਂ ਫਤਹਿ ਮਾਰਚ ਕੱਢਿਆ ਜਾਂਦਾ ਹੈ। ਇਸ ਧਾਰਮਿਕ ਰਵਾਇਤ ਨੂੰ ਨਿਰਵਿਘਨ ਜਾਰੀ ਰੱਖਣ ਲਈ ਵੀ ਇੱਥੇ ਪੈਦਲ ਲਾਂਘੇ ਦੀ ਸਹੂਲਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਤੇ ਧਾਰਮਿਕ ਰਵਾਇਤ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਰੱਖਦੀ ਹੈ, ਇਸ ਲਈ ਇਸ ਮਾਰਗ ’ਤੇ ਢੁਕਵਾਂ ਲਾਂਘਾ ਮੁਹੱਈਆ ਕਰਵਾਉਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂ... ਅਗਲੀ ਖ਼ਬਰ ਵਕੀਲ ਕੁਲਜਿੰਦਰ ਸਿੰਘ ਸੰਧੂ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।