17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਸੀ.ਬੀ.ਐੱਸ.ਈ. ਕੌਸ਼ਲ ਵਿਕਾਸ ਟ੍ਰੇਨਿੰਗ ਕਰਵਾਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਹੁਨਰ ਵਿਕਾਸ, ਅਧਿਆਪਨ ਕੌਸ਼ਲਾਂ ਵਿਚ ਨਿਖਾਰ, ਆਧੁਨਿਕ ਸਿੱਖਿਆਤਮਕ ਤਰੀਕਿਆਂ ਨੂੰ ਉਤਸਾਹਿਤ ਕਰਨ ਅਤੇ ਸੀ. ਬੀ.

ਅਜੀਤ ਡੈਸਕ 17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕਾਂ ਦੇ ਹੁਨਰ ਵਿਕਾਸ, ਅਧਿਆਪਨ ਕੌਸ਼ਲਾਂ ਵਿਚ ਨਿਖਾਰ, ਆਧੁਨਿਕ ਸਿੱਖਿਆਤਮਕ ਤਰੀਕਿਆਂ ਨੂੰ ਉਤਸਾਹਿਤ ਕਰਨ ਅਤੇ ਸੀ.ਬੀ.ਐੱਸ.ਈ. ਵਲੋਂ ਦਰਜ ਕੀਤੇ ਨਵੇਂ ਕੌਸ਼ਲ ਵਿਕਾਸ ਵਿਸ਼ਿਆਂ ਦੀਆਂ ਗਤੀਵਿਧੀਆਂ ਸੰਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸੀ.ਬੀ.ਐੱਸ.ਈ. ਸਕਿੱਲ ਡਿਵੈਲਪਮੈਂਟ ਵਿਭਾਗ ਵਲੋਂ ਕੌਸ਼ਲ ਵਿਕਾਸ ਟ੍ਰੇਨਿੰਗ ਕਰਵਾਈ ਗਈ। ਟ੍ਰੇਨਿੰਗ ਦਾ ਸੰਚਾਲਨ ਜਾਂਚਣਾ ਚਾਵਲਾ ਅਤੇ ਕੰਵਲਜੀਤ ਕੌਰ ਵਲੋਂ ਕੀਤਾ ਗਿਆ। ਦੋਵਾਂ ਮਾਹਰਾਂ ਨੇ ਅਧਿਆਪਕਾਂ ਨਾਲ ਪ੍ਰਭਾਵਸ਼ਾਲੀ ਤੇ ਸੰਵਾਦਾਤਮਕ ਢੰਗ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਧੁਨਿਕ ਅਧਿਆਪਨ ਵਿਧੀਆਂ, ਕਲਾਸਰੂਮ ਪ੍ਰਬੰਧਨ, ਵਿਦਿਆਰਥੀ ਕੇਂਦਰਿਤ ਸਿੱਖਿਆ, ਪ੍ਰਭਾਵਸ਼ਾਲੀ ਸੰਚਾਰ ਅਤੇ ਅਧਿਆਪਕਾਂ ਦੇ ਨਿਰੰਤਰ ਪੇਸ਼ੇਵਰ ਵਿਕਾਸ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਟ੍ਰੇਨਿੰਗ ਦੌਰਾਨ ਵੱਖ-ਵੱਖ ਗਤੀਵਿਧੀਆਂ, ਵਿਹਾਰਕ ਉਦਾਹਰਣਾਂ, ਸਮੂਹ ਚਰਚਾਵਾਂ ਤੇ ਸੰਵਾਦਾਤਮਕ ਸੈਸ਼ਨਾਂ ਰਾਹੀਂ ਅਧਿਆਪਕਾਂ ਨੂੰ ਆਪਣੇ ਅਧਿਆਪਨ ਢੰਗ ਨੂੰ ਹੋਰ ਪ੍ਰਭਾਵਸ਼ਾਲੀ, ਰਚਨਾਤਮਕ ਤੇ ਵਿਦਿਆਰਥੀ ਕੇਂਦਰਿਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਨੇ ਪੂਰੇ ਉਤਸ਼ਾਹ ਅਤੇ ਸਰਗਰਮੀ ਨਾਲ ਟ੍ਰੇਨਿੰਗ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਮੁਨੀਸ਼ ਚੋਪੜਾ ਵੀ ਹਾਜ਼ਰ ਸਨ। ਉਨ੍ਹਾਂ ਮਾਹਰਾਂ ਵਲੋਂ ਕਰਵਾਈ ਗਈ ਟ੍ਰੇਨਿੰਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਟ੍ਰੇਨਿੰਗਾਂ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਦਲਦੇ ਸਿੱਖਿਆਤਮਕ ਮਾਹੌਲ ਦੇ ਅਨੁਕੂਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਮਾਹਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਟ੍ਰੇਨਿੰਗ ਗਿਆਨਵਰਧਕ, ਵਿਹਾਰਕ, ਪ੍ਰਭਾਵਸ਼ਾਲੀ ਅਤੇ ਅਧਿਆਪਕਾਂ ਲਈ ਬੇਹੱਦ ਲਾਭਦਾਇਕ ਰਹੀ।
ਪਿਛਲੀ ਖ਼ਬਰ ਕਿਸਾਨ ਆਗੂ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਅੰਗੀਠਾ ਸੰਭਾਲਿਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸੂਬੇ ’ਚ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ-ਸ਼ਿਵਕੰਵਰ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।