ਕਿਸਾਨ ਆਗੂ ਬਲਵਿੰਦਰ ਸਿੰਘ ਭੁੱਟੀਵਾਲਾ ਦਾ ਅੰਗੀਠਾ ਸੰਭਾਲਿਆ
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਗੀਠਾ ਸੰਭਾਲਣ ਦੀ ਰਸਮ ਪਿੰਡ ਭੁੱਟੀਵਾਲਾ ਦੀ ਸ਼ਮਸਾਨ ਭੂਮੀ ਵਿਖੇ ਹੋਈ। ਇਸ ਮੌਕੇ ਸਪੁੱਤਰ ਗੁਰਜੀਤ ਸਿੰਘ, ਮਲਕੀਤ ਸਿੰਘ, ਪਤਨੀ ਗੁਰਤੇਜ ਕੌਰ, ਭਤੀਜੇ ਗੁਰਮੀਤ ਸਿੰਘ, ਦਲਬੀਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ, ਭੁਪਿੰਦਰ ਸਿੰਘ ਥਾਂਦੇਵਾਲਾ, ਗਗਨਦੀਪ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਝਬੇਲਵਾਲੀ, ਦਰਸ਼ਨ ਸਿੰਘ, ਜੱਗਾ ਸਿੰਘ ਭੁੱਟੀਵਾਲਾ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੀਵਾਲਾ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਗੀਠਾ ਸੰਭਾਲਣ ਦੀ ਰਸਮ ਪਿੰਡ ਭੁੱਟੀਵਾਲਾ ਦੀ ਸ਼ਮਸਾਨ ਭੂਮੀ ਵਿਖੇ ਹੋਈ। ਇਸ ਮੌਕੇ ਸਪੁੱਤਰ ਗੁਰਜੀਤ ਸਿੰਘ, ਮਲਕੀਤ ਸਿੰਘ, ਪਤਨੀ ਗੁਰਤੇਜ ਕੌਰ, ਭਤੀਜੇ ਗੁਰਮੀਤ ਸਿੰਘ, ਦਲਬੀਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ, ਭੁਪਿੰਦਰ ਸਿੰਘ ਥਾਂਦੇਵਾਲਾ, ਗਗਨਦੀਪ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਝਬੇਲਵਾਲੀ, ਦਰਸ਼ਨ ਸਿੰਘ, ਜੱਗਾ ਸਿੰਘ ਭੁੱਟੀਵਾਲਾ ਸਮੇਤ ਪਿੰਡ ਵਾਸੀ ਹਾਜ਼ਰ ਸਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਰਪ੍ਰਸਤ ਭਿੰਦਰ ਸਿੰਘ ਲੰਬੀਢਾਬ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਲੰਬੀਢਾਬ, ਜ਼ਿਲ੍ਹਾ ਖ਼ਜ਼ਾਨਚੀ ਜਸਕਰਨ ਸਿੰਘ ਬੂੜਾ ਗੁੱਜਰ ਤੇ ਕੁਲਦੀਪ ਸਿੰਘ ਥਾਂਦੇਵਾਲਾ ਨੇ ਵੀ ਬਲਵਿੰਦਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।