17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਜੈ ਸਾਂਪਲਾ ’ਤੇ ਹਮਲਾ ਨਿੰਦਣਯੋਗ-ਕੁਲਦੀਪ ਸਿੰਘ ਭੰਗੇਵਾਲਾ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਹੁਸ਼ਿਆਰਪੁਰ ਵਿਖੇ ਅੱਜ ਇਕ ਨਿੱਜੀ ਸਮਾਗਮ ਦੌਰਾਨ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ’ਤੇ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਗਏ ਹਮਲੇ ਦੀ ਜ਼ਿਲ੍ਹਾ ਭਾਜਪਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਹਮਲੇ ਦੌਰਾਨ ਵਿਜੈ ਸਾਂਪਲਾ ਵਾਲ-ਵਾਲ ਬਚੇ।

ਅਜੀਤ ਡੈਸਕ 17-09-2026
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਹੁਸ਼ਿਆਰਪੁਰ ਵਿਖੇ ਅੱਜ ਇਕ ਨਿੱਜੀ ਸਮਾਗਮ ਦੌਰਾਨ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ’ਤੇ ਸ਼ਰਾਰਤੀ ਅਨਸਰਾਂ ਵਲੋਂ ਕੀਤੇ ਗਏ ਹਮਲੇ ਦੀ ਜ਼ਿਲ੍ਹਾ ਭਾਜਪਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਹਮਲੇ ਦੌਰਾਨ ਵਿਜੈ ਸਾਂਪਲਾ ਵਾਲ-ਵਾਲ ਬਚੇ। ਇਸ ਸੰਬੰਧੀ ਗੱਲਬਾਤ ਕਰਦਿਆਂਸ. ਭੰਗੇਵਾਲਾ ਨੇ ਕਿਹਾ ਕਿ ਵਿਜੈ ਸਾਂਪਲਾ ’ਤੇ ਹੋਇਆ ਇਹ ਹਮਲਾ ਬੇਹੱਦ ਮੰਦਭਾਗਾ, ਗੰਭੀਰ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿਚ ਡਰ ਤੇ ਤਣਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੋਕਣਾ ਬੇਹੱਦ ਜ਼ਰੂਰੀ ਹੈ। ਸ. ਭੰਗੇਵਾਲਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਤੁਰੰਤ ਅਤੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਭਾਜਪਾ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਐਡਵੋਕੇਟ ਅਨੁਰਾਗ ਸ਼ਰਮਾ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ’ਤੇ ਹੋਇਆ ਹਮਲਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਪਿਛਲੀ ਖ਼ਬਰ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਤਹਿਸੀਲ ਪੱਧਰੀ ਧਰਨਾ ਅਗਲੀ ਖ਼ਬਰ ਐੱਸ. ਡੀ. ਸਕੂਲ ਵਿਖੇ ਸਾਈਬਰ ਕ੍ਰਾਈਮ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।