19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਦਰਸ਼ਨ ਲਾਲ ਗਰੋਵਰ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਪੰਜਾਬ ਦੇ ਸੇਵਾ ਮੁਕਤ ਸੁਪਰਡੈਂਟ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਪਾਰ ਸੈੱਲ ਦੇ ਚੇਅਰਮੈਨ ਰਹੇ ਦਰਸ਼ਨ ਲਾਲ ਗਰੋਵਰ ਵਾਸੀ ਚੱਕ ਬੀੜ ਸਰਕਾਰ ਰੋਡ ਸ੍ਰੀ ਮੁਕਤਸਰ ਸਾਹਿਬ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ ਤੇ ਗੁਰਸੰਤ ਸਿੰਘ ਬਰਾੜ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸ਼ੁਭਦੀਪ ਸਿੰਘ ਬਿੱਟੂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਸਿਮਰਜੀਤ ਸਿੰਘ ਭੀਨਾ ਬਰਾੜ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਸੁਖਜਿੰਦਰ ਸਿੰਘ ਬਬਲੂ ਬਰਾੜ ਕੌਂਸਲਰ ਅਤੇ ਆਗੂ ਆਮ ਆਦਮੀ ਪਾਰਟੀ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਪੰਜਾਬ ਐਗਰੋ ਕਾਰਪੋਰੇਸ਼ਨ, ਪੰਚਾਇਤ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

?? 19-09-2026
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਵਿਭਾਗ ਪੰਜਾਬ ਦੇ ਸੇਵਾ ਮੁਕਤ ਸੁਪਰਡੈਂਟ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਪਾਰ ਸੈੱਲ ਦੇ ਚੇਅਰਮੈਨ ਰਹੇ ਦਰਸ਼ਨ ਲਾਲ ਗਰੋਵਰ ਵਾਸੀ ਚੱਕ ਬੀੜ ਸਰਕਾਰ ਰੋਡ ਸ੍ਰੀ ਮੁਕਤਸਰ ਸਾਹਿਬ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ ਤੇ ਗੁਰਸੰਤ ਸਿੰਘ ਬਰਾੜ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸ਼ੁਭਦੀਪ ਸਿੰਘ ਬਿੱਟੂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਸਿਮਰਜੀਤ ਸਿੰਘ ਭੀਨਾ ਬਰਾੜ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਸੁਖਜਿੰਦਰ ਸਿੰਘ ਬਬਲੂ ਬਰਾੜ ਕੌਂਸਲਰ ਅਤੇ ਆਗੂ ਆਮ ਆਦਮੀ ਪਾਰਟੀ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਪੰਜਾਬ ਐਗਰੋ ਕਾਰਪੋਰੇਸ਼ਨ, ਪੰਚਾਇਤ ਵਿਭਾਗ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਮ੍ਰਿਤਕ ਦੀ ਧਰਮਪਤਨੀ ਸ੍ਰੀਮਤੀ ਨੀਲਮ ਗਰੋਵਰ ਰਿਟਾ. ਜ਼ਿਲ੍ਹਾ ਮੈਨੇਜਰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ, ਸਪੁੱਤਰਾਂ ਨਵਦੀਪ ਵਿੱਕੀ ਗਰੋਵਰ ਪੰਚਾਇਤ ਸਕੱਤਰ ਅਤੇ ਮਨਦੀਪ ਰਿੱਕੀ ਗਰੋਵਰ ਅਧਿਆਪਕ ਨਾਲ ਦੁੱਖ ਸਾਂਝਾ ਕੀਤਾ ਹੈ। ਦਰਸ਼ਨ ਲਾਲ ਗਰੋਵਰ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 20 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ਼ਾਂਤੀ ਭਵਨ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ।
ਪਿਛਲੀ ਖ਼ਬਰ ਹਨੀ ਫ਼ੱਤਣਵਾਲਾ ਨੇ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਪਾਵਰਕਾਮ ਦੇ ਜੇ.ਈ. ਕੁਲਜਿੰਦਰ ਸਿੰਘ ਬਰਾੜ ਨਮਿੱਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।