22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਮੱਲਣ ਵਿਖੇ ਖ਼ੂਨਦਾਨ ਕੈਂਪ ਲਗਾਇਆ

ਦੋਦਾ, 21 ਸਤੰਬਰ (ਰਵੀਪਾਲ)-ਗੁਰਦੁਆਰਾ ਸਾਹਿਬ ਸ਼ਹੀਦਾਂ ਬਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਪਿੰਡ ਮੱਲਣ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਸੀ.

ਅਜੀਤ ਡੈਸਕ 22-09-2026
ਦੋਦਾ, 21 ਸਤੰਬਰ (ਰਵੀਪਾਲ)-ਗੁਰਦੁਆਰਾ ਸਾਹਿਬ ਸ਼ਹੀਦਾਂ ਬਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਪਿੰਡ ਮੱਲਣ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਦੋਦਾ ਡਾ. ਮਿਰਨਾਲ ਬਾਂਸਲ ਦੀ ਦੇਖ-ਰੇਖ ਹੇਠ ਲਗਾਏ ਗਏ ਕੈਂਪ ਵਿਚ ਸੰਧੂ ਬਲੱਡ ਸੈਂਟਰ ਸ੍ਰੀ ਮੁਕਤਸਰ ਸਾਹਿਬ ਤੋਂ ਸੰਦੀਪ ਕੁਮਾਰ ਤੇ ਟੀਮ ਵਲੋਂ 21 ਯੂਨਿਟ ਖ਼ੂਨਦਾਨ ਇਕੱਠਾ ਕੀਤਾ ਗਿਆ। ਇਸ ਮੌਕੇ ਹਰੇਕ ਖ਼ੂਨਦਾਨੀ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਬਲਕਰਨ ਸਿੰਘ ਮੱਲਣ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਜਗਦੀਪ ਸਿੰਘ, ਪ੍ਰੀਤ ਡੀ.ਜੇ. ਵਾਲੇ, ਪ੍ਰਿਤਪਾਲ ਸਿੰਘ, ਸੁਖਪਾਲ ਸਿੰਘ ਮੈਂਬਰ, ਮਨਪ੍ਰੀਤ ਸਿੰਘ ਆਦਿ ਪਿੰਡ ਵਾਸੀਆਂ ਦਾ ਸਹਿਯੋਗ ਰਿਹਾ।
ਪਿਛਲੀ ਖ਼ਬਰ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਨੇ ਲਾਵਾਰਸ ਲਾਸ਼ ਦਾ ਸਸਕਾਰ ਕਰਵਾਇਆ ਅਗਲੀ ਖ਼ਬਰ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।