ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਯੂਨੀਅਨ ਵਲੋਂ ਵਿਰੋਧ
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਸ੍ਰੀ ਮੁਕਤਸਰ ਸਾਹਿਬ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ ਦੀ ਅਗਵਾਈ ਹੇਠ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਜਥੇਬੰਦੀ ਨੇ ਆਂਗਣਵਾੜੀ ਕੇਂਦਰਾਂ ਰਾਹੀਂ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਰਾਹੀਂ ਕਰਵਾਉਣ ਦੀ ਪ੍ਰਸਤਾਵਿਤ ਵਿਵਸਥਾ ’ਤੇ ਆਪਣਾ ਸਖ਼ਤ ਇਤਰਾਜ ਦਰਜ ਕਰਵਾਇਆ।
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ ਸ੍ਰੀ ਮੁਕਤਸਰ ਸਾਹਿਬ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਬਲਾਕ ਪ੍ਰਧਾਨ ਸ਼ਿੰਦਰਪਾਲ ਕੌਰ ਦੀ ਅਗਵਾਈ ਹੇਠ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਜਥੇਬੰਦੀ ਨੇ ਆਂਗਣਵਾੜੀ ਕੇਂਦਰਾਂ ਰਾਹੀਂ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਰਾਹੀਂ ਕਰਵਾਉਣ ਦੀ ਪ੍ਰਸਤਾਵਿਤ ਵਿਵਸਥਾ ’ਤੇ ਆਪਣਾ ਸਖ਼ਤ ਇਤਰਾਜ ਦਰਜ ਕਰਵਾਇਆ। ਮੰਗ ਪੱਤਰ ਵਿਚ ਜਥੇਬੰਦੀ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਲਈ ਰਾਸ਼ਨ ਦੀ ਸਪਲਾਈ ਪਹਿਲਾਂ ਸੂਬਾ ਪੱਧਰ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਕੀਤੇ ਜਾਣ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਜ਼ਿਲ੍ਹਾ ਪੱਧਰ ’ਤੇ ਵੀ ਇਹੀ ਪ੍ਰਬੰਧ ਲਾਗੂ ਕਰਨ ਦੀ ਤਜਵੀਜ਼ ਦਾ ਯੂਨੀਅਨ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਬੱਚਿਆਂ ਤੇ ਹੋਰ ਲਾਭਪਾਤਰੀਆਂ ਲਈ ਪੋਸ਼ਣ ਯੁਕਤ ਭੋਜਨ ਦੀ ਵਿਵਸਥਾ ਆਂਗਣਵਾੜੀ ਕੇਂਦਰਾਂ ਰਾਹੀਂ ਸਥਾਨਕ ਪੱਧਰ ’ਤੇ ਤਾਜ਼ਾ ਤਿਆਰ ਕਰਵਾ ਕੇ ਕਰਵਾਈ ਜਾਵੇ, ਤਾਂ ਜੋ ਭੋਜਨ ਦੀ ਗੁਣਵੱਤਾ ਤੇ ਸਫ਼ਾਈ ਦੇ ਮਾਪਦੰਡਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ। ਜਥੇਬੰਦੀ ਨੇ ਦੋਸ਼ ਲਗਾਇਆ ਕਿ ਪ੍ਰਾਈਵੇਟ ਕੰਪਨੀਆਂ ਰਾਹੀਂ ਸਪਲਾਈ ਕੀਤੇ ਜਾਣ ਵਾਲੇ ਰਾਸ਼ਨ ਦੀ ਗੁਣਵੱਤਾ, ਮਾਤਰਾ ਤੇ ਸਮੇਂ ਸਿਰ ਸਪਲਾਈ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਦੀ ਸੰਭਾਵਨਾ ਰਹਿੰਦੀ ਹੈ। ਯੂਨੀਅਨ ਨੇ ਵਿਭਾਗ ਤੋਂ ਮੰਗ ਕੀਤੀ ਕਿ ਪ੍ਰਾਈਵੇਟ ਕੰਪਨੀਆਂ ਰਾਹੀਂ ਰਾਸ਼ਨ ਸਪਲਾਈ ਕਰਨ ਦੀ ਤਜਵੀਜ਼ ’ਤੇ ਮੁੜ ਵਿਚਾਰ ਕਰਦਿਆਂ ਆਂਗਣਵਾੜੀ ਕੇਂਦਰਾਂ ਰਾਹੀਂ ਤਾਜ਼ਾ ਪਕਿਆ ਹੋਇਆ ਭੋਜਨ ਮੁਹੱਈਆ ਕਰਵਾਉਣ ਦੀ ਵਿਵਸਥਾ ਨੂੰ ਤਰਜ਼ੀਹ ਦਿੱਤੀ ਜਾਵੇ। ਯੂਨੀਅਨ ਨੇ ਵਿਭਾਗੀ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ’ਤੇ ਉਚਿਤ ਫ਼ੈਸਲਾ ਲਿਆ ਜਾਵੇ ਅਤੇ ਰਾਸ਼ਨ ਦੀ ਸਪਲਾਈ ਸੰਬੰਧੀ ਕੋਈ ਵੀ ਨਵੀਂ ਵਿਵਸਥਾ ਲਾਗੂ ਕਰਨ ਤੋਂ ਪਹਿਲਾਂ ਜਥੇਬੰਦੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ।