25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਜੈਤੋ, 24 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਦੀਵਾਨ ਹਾਲ ਵਿਚ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 25-09-2026
ਜੈਤੋ, 24 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਦੀਵਾਨ ਹਾਲ ਵਿਚ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਬੁਲਾਰਿਆਂ ਨੇ ਭਾਰਤ ਦਾ ਅਮਰੀਕਾ ਮੁੁਕਤ ਵਪਾਰ ਸਮਝੌਤੇ, ਲੈਂਡ ਪੂਲਿੰਗ ਨੀਤੀ, ਪੰਜਾਬ-ਹਰਿਆਣਾ ਦਰਿਆਈ ਪਾਣੀਆਂ ਦੇ ਮਸਲੇ ’ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਇਨ੍ਹਾਂ ਸਾਰੀਆਂ ਮੰਗਾਂ ਸਮੇਤ 13 ਮੰਗਾਂ ’ਤੇ ਆਉਣ ਵਾਲੀ 5 ਅਕਤੂਬਰ ਨੂੰ ਡੀ.ਸੀ ਦਫ਼ਤਰ ਦੇ ਘਿਰਾਓ ਵਿਚ ਬੀਬੀਆਂ ਵਲੋਂ ਪੰਜਾਬ ਸਰਕਾਰ ਦੇ ਪਿੱਟ ਸਿਆਪੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 5 ਤਾਰੀਕ ਦੇ ਐਕਸ਼ਨ ਵਿਚ ਦਿਨ ਰਾਤ ਦੇ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਬੀਬੀਆਂ ਅਤੇ ਭੈਣਾਂ ਸਮੇਤ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਨਸੀਬ ਕੌਰ ਵਾੜਾ ਭਾਈਕਾ, ਜਸਵਿੰਦਰ ਕੌਰ ਵਾੜਾ ਭਾਈਕਾ, ਅਮਰਜੀਤ ਕੌਰ ਵਾੜਾ ਭਾਈਕਾ, ਪ੍ਰਕਾਸ਼ ਕੌਰ ਵਾੜਾ ਭਾਈਕਾ, ਮਨਪ੍ਰੀਤ ਕੌਰ ਵਾੜਾ ਭਾਈਕਾ, ਸਰਬਜੀਤ ਕੌਰ ਵਾੜਾ ਭਾਈਕਾ, ਰਮਨਦੀਪ ਕੌਰ ਜੈਤੋ, ਗੁਰਜੀਵਨ ਕੌਰ ਜੈਤੋ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਜ਼ਿਲ੍ਹਾ ਮੀਤ ਪ੍ਰਧਾਨ ਨਿਰਮਲ ਸਿੰਘ ਜਿਉਣਵਾਲਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀ ਕਪੂਰਾ, ਜ਼ਿਲ੍ਹਾ ਸੰਗਠਨ ਸਕੱਤਰ ਜਸਪ੍ਰੀਤ ਸਿੰਘ ਜੱਸੀ ਜੈਤੋ, ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਮਹਿੰਦਰ ਸਿੰਘ, ਜ਼ਿਲ੍ਹਾ ਆਗੂ ਜਸਕਰਨ ਸਿੰਘ, ਬਲਾਕ ਜੈਤੋ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਜੈਤੋ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ, ਬਲਾਕ ਫ਼ਰੀਦਕੋਟ ਆਗੂ ਜਸਵਿੰਦਰ ਸਿੰਘ ਭਾਗਥਲਾ, ਬਲਾਕ ਫ਼ਰੀਦਕੋਟ ਆਗੂ ਜਗਰੂਪ ਸਿੰਘ ਭੋਲੂਵਾਲਾ, ਬਲਾਕ ਕੋਟਕਪੂਰਾ ਪ੍ਰਧਾਨ ਹਰਮੇਲ ਸਿੰਘ ਜੱਸੀ, ਬਲਾਕ ਕੋਟਕਪੂਰਾ ਆਗੂ ਮਲਕੀਤ ਸਿੰਘ ਕੋਟਕਪੂਰਾ, ਬਲਾਕ ਕੋਟਕਪੂਰਾ ਆਗੂ ਬਲਵਿੰਦਰ ਸਿੰਘ ਬਿੰਦੀ, ਬਲਾਕ ਕੋਟਕਪੂਰਾ ਆਗੂ ਚਮਕੌਰ ਸਿੰਘ ਅਤੇ ਰੂਬੀ ਕੋਟਕਪੂਰਾ ਆਦਿ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਸਰਕਾਰ ਮਹਿੰਗਾਈ ਨੂੰ ਨੱਥ ਪਾਉਣ ’ਚ ਅਸਫ਼ਲ ਸਿੱਧ ਹੋਈ : ਧਨੀ ਵਿਰਕ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਖ਼ੇਡ ਟੂਰਨਾਮੈਂਟ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।