25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਡਾਈਟ ਵਿਖੇ ‘ਮੇਰਾ ਯੁਵਾ ਭਾਰਤ’ ਤਹਿਤ ਸੇਵਾ ਪਖਵਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਤਹਿਤ ਸੇਵਾ ਪਖਵਾੜਾ ਮਨਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੌਰਾਨ ਡਾਈਟ ਕੈਂਪਸ ਵਿਚ ਸਫ਼ਾਈ ਅਭਿਆਨ, ਬੂਟੇ ਲਗਾਉਣ ਤੇ ਸੇਵਾ ਸੰਕਲਪ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ‘ਮੇਰਾ ਯੁਵਾ ਭਾਰਤ’ ਮਿਸ਼ਨ ਤਹਿਤ ਸੇਵਾ ਪਖਵਾੜਾ ਮਨਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੌਰਾਨ ਡਾਈਟ ਕੈਂਪਸ ਵਿਚ ਸਫ਼ਾਈ ਅਭਿਆਨ, ਬੂਟੇ ਲਗਾਉਣ ਤੇ ਸੇਵਾ ਸੰਕਲਪ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਮੌਕੇ ਸਿਖਿਆਰਥੀਆਂ, ਵਲੰਟੀਅਰਾਂ ਤੇ ਸਟਾਫ਼ ਨੇ ਸਵੱਛਤਾ ਤੇ ਸਮਾਜ ਸੇਵਾ ਦੀ ਸਹੁੰ ਚੁੱਕੀ। ਉਪਰੰਤ ਨੌਜਵਾਨਾਂ ਨੇ ਡਾਈਟ ਕੈਂਪਸ ਤੇ ਆਲੇ-ਦੁਆਲੇ ਦੀ ਸਫ਼ਾਈ ਕਰਦਿਆਂ ਸੁੱਕੇ ਪੱਤੇ ਤੇ ਕੂੜਾ-ਕਰਕਟ ਇਕੱਠਾ ਕਰਕੇ ਉਸ ਦਾ ਯੋਗ ਨਿਪਟਾਰਾ ਕੀਤਾ। ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮਾਈ ਭਾਰਤ ਪੋਰਟਲ ’ਤੇ ਚੱਲ ਰਹੇ ‘ਵਿਕਸਿਤ ਭਾਰਤ ਯੂਥ ਲੀਡਰ ਡਾਇਲਾਗ 2027’ ਦੇ ਕੁਇਜ਼ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ‘ਮੇਰਾ ਯੁਵਾ ਭਾਰਤ’ ਵਲੋਂ ਜ਼ਿਲ੍ਹੇ ਵਿਚ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਮਾਜਿਕ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਇਨ੍ਹਾਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਸੰਜੀਵ ਕੁਮਾਰ, ਨੇਹਾ ਖੇੜਾ, ਮਨਦੀਪ ਸਿੰਘ, ਕੁਲਵਿੰਦਰ ਕੌਰ, ਰਾਜਵਿੰਦਰ ਸਿੰਘ ਤੇ ਮਾਈ ਭਾਰਤ ਵਲੰਟੀਅਰ ਮੁਕਤਸਰ ਬਲਾਕ ਰਸ਼ਨਦੀਪ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਐੱਨ. ਐੱਸ. ਐੱਸ. ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਭਾਣਾ ਪਰਿਵਾਰ ਨੂੰ ਸਦਮਾ, ਪਿਤਾ ਦਾ ਦਿਹਾਂਤ ਸ੍ਰੀ ਮੁਕਤਸਰ ਸਾਹਿਬ ਵਿਖੇ 26 ਤੇ 27 ਸਤੰਬਰ ਨੂੰ ਹੋਵੇਗੀ ਵੀਲ੍ਹ ਚੇਅਰ ਕ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।