25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅਥਲੈਟਿਕਸ ’ਚ ਸੇਂਟ ਫ਼ਰੀਦ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸੇਂਟ ਫ਼ਰੀਦ ਕਾਨਵੈਂਟ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਏ 70ਵੇਂ ਪੰਜਾਬ ਰਾਜ ਜ਼ੋਨ ਪੱਧਰੀ ਸਕੂਲ ਖੇਡ ਮੇਲਾ 2026-27 ਦੇ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅਥਲੈਟਿਕਸ ਦੇ 400 ਮੀਟਰ ਦੌੜ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਦੂਜਾ ਸਥਾਨ, ਜਦਕਿ 800 ਮੀਟਰ ਦੌੜ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਕਰਮਵੀਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।

?? 25-09-2026
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸੇਂਟ ਫ਼ਰੀਦ ਕਾਨਵੈਂਟ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਏ 70ਵੇਂ ਪੰਜਾਬ ਰਾਜ ਜ਼ੋਨ ਪੱਧਰੀ ਸਕੂਲ ਖੇਡ ਮੇਲਾ 2026-27 ਦੇ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅਥਲੈਟਿਕਸ ਦੇ 400 ਮੀਟਰ ਦੌੜ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਦੂਜਾ ਸਥਾਨ, ਜਦਕਿ 800 ਮੀਟਰ ਦੌੜ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਕਰਮਵੀਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਦੋਵੇਂ ਖਿਡਾਰਨਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਪ੍ਰਿੰਸੀਪਲ ਜੋਗਿੰਦਰ ਤਨੇਜਾ, ਚੇਅਰਮੈਨ ਸੂਰਜ ਸਿੰਘ ਬਰਾੜ, ਮੈਨੇਜਮੈਂਟ ਡਾਇਰੈਕਟਰ ਪਰਮਜੀਤ ਕੌਰ ਬਰਾੜ, ਨਵਕਿਰਨ ਬਰਾੜ, ਗੁਰਬਿੰਦਰ ਸਿੰਘ, ਡੀ.ਪੀ.ਈ. ਰਾਜ ਕੁਮਾਰ ਅਤੇ ਮਨਜੀਤ ਕੌਰ ਨੇ ਦੋਵੇਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਵਰਨਜੀਤ ਕੌਰ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਓਪਨ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ’ਚ ਜਸ਼ਨ ਕੁਮਾਰ ਅੱਵਲ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।