30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

15 ਕਿੱਲੋ ਭੁੱਕੀ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ , 29 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਅਰਾਈਆਂ ਵਾਲਾ ਰੋਡ ਤੋਂ ਇਕ ਵਿਅਕਤੀ ਨੂੰ 15 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

ਅਜੀਤ ਡੈਸਕ 30-09-2026
ਫ਼ਰੀਦਕੋਟ , 29 ਸਤੰਬਰ ( ਸਰਬਜੀਤ ਸਿੰਘ )- ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਅਰਾਈਆਂ ਵਾਲਾ ਰੋਡ ਤੋਂ ਇਕ ਵਿਅਕਤੀ ਨੂੰ 15 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਅਰਾਈਆਂਵਾਲਾ ਰੋਡ ’ ਤੇ ਸੇਮਨਾਲੇ ਨਜ਼ਦੀਕ ਸ਼ੱਕੀ ਪੁਰਸ਼ਾਂ ਸਬੰਧੀ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੋਟਰਸਾਈਕਲ ’ ਤੇ ਆ ਰਹੇ ਇਕ ਵਿਅਕਤੀ ਰਿਆਸਤੀ ਸਿੰਘ ਉਰਫ਼ ਲਾਡਾ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਸਾਧੂਵਾਲਾ ਨੂੰ ਸ਼ੱਕ ਆਧਾਰ ’ ਤੇ ਰੋਕ ਕੇ ਉਸ ਦੇ ਮੋਟਰਸਾਈਕਲ ’ ਤੇ ਰੱਖੇ ਗੱਟੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਕਥਿਤ ਤੌਰ ’ ਤੇ 15 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ -2 ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਪਿਛਲੀ ਖ਼ਬਰ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡਾਂ ’ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।