30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 30-09-2026
ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ, ਪੁਲਿਸ ਚੌਂਕੀ ਪਿੰਡ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਣਾ ਮੰਡੀ, ਪਿੰਡ ਚੰਦਬਾਜਾ ਪਹੁੰਚੇ ਤਾਂ ਉੱਥੇ ਲਛਮਣ ਸਿੰਘ ਉਰਫ਼ ਮੋਹਣੀ ਪੁੱਤਰ ਕਿੱਕਰ ਸਿੰਘ ਵਾਸੀ ਪਿੰਡ ਚਹਿਲ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 14 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੀ.ਐਸ.ਆਈ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਸਾਦਿਕ ਤੋਂ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਤੇ ਰਾਜੂ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਸਾਦਿਕ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 9 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਅਤੇ 370 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਅਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਮੁੜ ਹੜਤਾਲ ਕੀਤੀ ਸ਼ੁਰੂ ਅਗਲੀ ਖ਼ਬਰ ਜੈਤੋ ’ਚ ਨੌਜਵਾਨਾਂ ਵਲੋਂ ਨਾਜਾਇਜ਼ ਅਸਲ੍ਹੇ ਦੀ ਵਰਤੋਂ ਨਾਲ ਦਹਿਸ਼ਤ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।