ਗਿੱਦੜਬਾਹਾ, 3 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਡੀ.ਏ.ਵੀ. ਸਕੂਲਾਂ ਦੀਆਂ ਰਾਜ ਪੱਧਰੀ ਖੇਡਾਂ ਵਿਚ ਜੇ.ਐਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ 20 ਸੋਨ ਤਗ਼ਮੇ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਡੀ.ਏ.ਵੀ. ਸਕੂਲਾਂ ਦਾ ਰਾਜ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ ਸੀ, ਜਿਸ ਵਿਚ ਸਕੂਲ ਦੇ ਖਿਡਾਰੀਆਂ ਨੇ ਤਾਈਕਵਾਂਡੋ ਅਤੇ ਬਾਕਸਿੰਗ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਵਲੋਂ ਆਪਣਾ ਵਧੀਆ ਪ੍ਰਦਰਸ਼ਨ ਕਰਦਿਆ 20 ਸੋਨੇ, 8 ਸਿਲਵਰ ਅਤੇ 10 ਕਾਂਸੀ ਦੇ ਤਗ਼ਮੇ ਜਿੱਤੇ ਹਨ। ਉਨ੍ਹਾਂ ਦੱਸਿਆ ਕਿ ਅੰਡਰ-17 ਸਾਲ ਵਰਗ ਵਿਚ ਲੜਕਿਆਂ ਨੇ ਜੇਤੂ ਟਰਾਫ਼ੀ ’ਤੇ ਕਬਜ਼ਾ ਕੀਤਾ ਹੈ। ਸ੍ਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿਚ ਮਿਆਰੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਬੱਚਿਆਂ ਨੇ ਖੇਡਾਂ ਤੇ ਪੜ੍ਹਾਈ ਵਿਚ ਮੱਲ੍ਹਾਂ ਮਾਰੀਆਂ ਹਨ। ਇਸ ਮੌਕੇ ਸਮੂਹ ਸਟਾਫ਼ ਵਲੋਂ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ।