ਜਗਤਪਾਲ ਬਰਾੜ ਸ਼ੇਰੇਵਾਲਾ ਨੇ ਰਾਈਫ਼ਲ ਸ਼ੂਟਿੰਗ ’ਚ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਿਲ ਕੀਤਾ
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਸ਼ੂਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਿੰਡ ਸ਼ੇਰੇਵਾਲਾ ਦੇ ਨੌਜਵਾਨ ਜਗਤਪਾਲ ਬਰਾੜ ਸ਼ੇਰੇਵਾਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗ਼ਮਾ ਆਪਣੇ ਨਾਂਅ ਕੀਤਾ। ਇਸ ਪ੍ਰਾਪਤੀ ਨਾਲ ਜਗਤਪਾਲ ਬਰਾੜ ਨੇ ਆਪਣੇ ਪਰਿਵਾਰ, ਪਿੰਡ ਅਤੇ ਇਲਾਕੇ ਦਾ ਮਾਣ ਵਧਾਇਆ ਹੈ।
‘
‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜਗਤਪਾਲ ਬਰਾੜ ਸ਼ੇਰੇਵਾਲਾ ਰਾਈਫ਼ਲ ਸ਼ੂਟਿੰਗ ਵਿਚ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਲੈ ਕੇ ਕਾਂਸੀ ਦਾ ਤਗ਼ਮਾ ਪ੍ਰਾਪਤ ਕਰਨ ਸਮੇਂ। ਅਜੀਤ ਤਸਵੀਰ
04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਸ਼ੂਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਿੰਡ ਸ਼ੇਰੇਵਾਲਾ ਦੇ ਨੌਜਵਾਨ ਜਗਤਪਾਲ ਬਰਾੜ ਸ਼ੇਰੇਵਾਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕਰਕੇ ਕਾਂਸੀ ਦਾ ਤਗ਼ਮਾ ਆਪਣੇ ਨਾਂਅ ਕੀਤਾ। ਇਸ ਪ੍ਰਾਪਤੀ ਨਾਲ ਜਗਤਪਾਲ ਬਰਾੜ ਨੇ ਆਪਣੇ ਪਰਿਵਾਰ, ਪਿੰਡ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਜਗਤਪਾਲ ਬਰਾੜ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਤੇ ਲਗਾਤਾਰ ਅਭਿਆਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਇਆ। ਜਗਤਪਾਲ ਬਰਾੜ ਨੂੰ ਘੋੜਸਵਾਰੀ ਦਾ ਵੀ ਖਾਸ ਸ਼ੌਕ ਹੈ। ਸ਼ੂਟਿੰਗ ਦੇ ਨਾਲ-ਨਾਲ ਘੋੜਸਵਾਰੀ ਪ੍ਰਤੀ ਉਸ ਦੀ ਰੁਚੀ ਉਸ ਦੇ ਖੇਡਾਂ ਨਾਲ ਜੁੜੇ ਜਜ਼ਬੇ ਅਤੇ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਦਿਲਚਸਪੀ ਨੂੰ ਦਰਸਾਉਂਦੀ ਹੈ। ਇਸ ਮੌਕੇ ਜਗਤਪਾਲ ਬਰਾੜ ਨੇ ਆਪਣੀ ਇਸ ਸਫ਼ਲਤਾ ਦਾ ਸਿਹਰਾ ਆਪਣੇ ਪਰਿਵਾਰ, ਕੋਚ ਨਾਰੰਗ ਸ਼ੂਟਿੰਗ ਕਲੱਬ ਤੇ ਸਾਥੀਆਂ ਨੂੰ ਦਿੰਦਿਆਂ ਉਨ੍ਹਾਂ ਵਲੋਂ ਮਿਲੇ ਸਹਿਯੋਗ ਅਤੇ ਹੌਂਸਲਾ ਅਫ਼ਜਾਈ ਲਈ ਧੰਨਵਾਦ ਕੀਤਾ। ਇਸ ਉਪਰੰਤ ਉਹ ਪੰਜਾਬ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਜਗਤਪਾਲ ਬਰਾੜ ਸ਼ੇਰੇਵਾਲਾ ਦੀ ਇਸ ਪ੍ਰਾਪਤੀ ’ਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਸਾਥੀਆਂ ਤੇ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।