ਵਿਕਸਿਤ ਭਾਰਤ ਸੰਕਲਪ ਸਭਾ ਉਪਰੰਤ ਕੱਢੀ ਸੇਵਾ ਜੋਤੀ ਯਾਤਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਈਵ ਸੰਬੋਧਨ ਰਾਹੀਂ ਵਰਕਰਾਂ ਨਾਲ ਸਾਂਝੇ ਕੀਤੇ 25 ਸਾਲਾਂ ਦੇ ਸੇਵਾ ਕਾਰਜ
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਨਤਕ ਜੀਵਨ ਵਿਚ 25 ਸਾਲਾਂ ਦੀ ਸੇਵਾ ਪੂਰੀ ਕਰਨ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਦੁਆਰਾ ‘ਵਿਕਸਿਤ ਭਾਰਤ ਸੰਕਲਪ ਸਭਾ’ ਅਤੇ ‘ਸੇਵਾ ਜੋਤੀ ਯਾਤਰਾ’ ਕੱਢੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਤੋਂ ਲਾਈਵ ਸੰਬੋਧਨ ਕਰਦਿਆਂ ਆਪਣੇ 25 ਸਾਲਾਂ ਦੇ ਜਨਤਕ ਜੀਵਨ ਦੌਰਾਨ ਕੀਤੇ ਸੇਵਾ ਕਾਰਜਾਂ ਅਤੇ ਦੇਸ਼ ਦੀ ਤਰੱਕੀ ਲਈ ਕੀਤੇ ਯਤਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਨਤਕ ਜੀਵਨ ਵਿਚ 25 ਸਾਲਾਂ ਦੀ ਸੇਵਾ ਪੂਰੀ ਕਰਨ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਦੁਆਰਾ ‘ਵਿਕਸਿਤ ਭਾਰਤ ਸੰਕਲਪ ਸਭਾ’ ਅਤੇ ‘ਸੇਵਾ ਜੋਤੀ ਯਾਤਰਾ’ ਕੱਢੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਤੋਂ ਲਾਈਵ ਸੰਬੋਧਨ ਕਰਦਿਆਂ ਆਪਣੇ 25 ਸਾਲਾਂ ਦੇ ਜਨਤਕ ਜੀਵਨ ਦੌਰਾਨ ਕੀਤੇ ਸੇਵਾ ਕਾਰਜਾਂ ਅਤੇ ਦੇਸ਼ ਦੀ ਤਰੱਕੀ ਲਈ ਕੀਤੇ ਯਤਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਲਗਪਗ 13 ਸਾਲ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ 12 ਸਾਲ ਦੇਸ਼ ਵਾਸੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 25 ਸਾਲਾਂ ਦੌਰਾਨ ਦੇਸ਼ ਦੀ ਸੇਵਾ, ਵਿਕਾਸ ਅਤੇ ਲੋਕ ਭਲਾਈ ਨੂੰ ਹਮੇਸ਼ਾ ਪਹਿਲ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਵੰਦਨਾ ਸਾਗਵਾਨ ਇੰਚਾਰਜ ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਰਾਜ ਕੁਮਾਰ ਮੇਲੂ ਭਟੇਜਾ ਸਮੇਤ ਸਮੇਤ ਹੋਰ ਪਾਰਟੀ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਪਹਿਲਾਂ ਵਿਕਸਿਤ ਭਾਰਤ ਸੰਕਲਪ ਸਭਾ ਕਰਵਾਈ ਗਈ, ਜਿਸ ਵਿਚ ਪ੍ਰਧਾਨ ਮੰਤਰੀ ਦੇ ਲਾਈਵ ਸੰਬੋਧਨ ਨੂੰ ਵਰਕਰਾਂ ਅਤੇ ਹਾਜ਼ਰੀਨ ਨੇ ਸੁਣਿਆ। ਸਭਾ ਦੀ ਸਮਾਪਤੀ ਉਪਰੰਤ ਚੌਂਕ ਤੋਂ ਸੇਵਾ ਜੋਤੀ ਯਾਤਰਾ ਕੱਢੀ ਗਈ, ਜੋ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦੀ ਹੋਈ ਰੇਲਵੇ ਸਟੇਸ਼ਨ ਤੱਕ ਪਹੁੰਚੀ। ਯਾਤਰਾ ਦੌਰਾਨ ਪਾਰਟੀ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਅਤੇ ਦੇਸ਼ ਲਈ ਕੀਤੇ ਕਾਰਜਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਵੱਲ ਵਧ ਰਿਹਾ ਹੈ ਅਤੇ ਪਾਰਟੀ ਵਰਕਰ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹਨ। ਇਸ ਤੋਂ ਬਾਅਦ ਭਾਜਪਾ ਆਗੂਆਂ ਦੇ ਵਰਕਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਮਾੜੀ ਹੈ, ਉੱਥੇ ਕਥਿਤ ਭ੍ਰਿਸ਼ਟਾਚਾਰ ਵੀ ਵਧਿਆ ਹੈ।