09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅੰਬੇਡਕਰ ਪੋਰਟਲ ਬੰਦ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ (ਪੀ. ਐਸ.

ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਲਜ ਇਕਾਈ ਪ੍ਰਧਾਨ ਨੌਨਿਹਾਲ ਸਿੰਘ ਥਾਂਦੇਵਾਲਾ। ਅਜੀਤ ਤਸਵੀਰ 09-10-2026
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐਸ.ਯੂ.) ਦੀ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਚੱਲਦੇ ਪੰਜਾਬ ਦੇ ਅੰਬੇਡਕਰ ਪੋਰਟਲ ਨੂੰ ਬੰਦ ਕਰਕੇ ਨੈਸ਼ਨਲ ਸਕਾਲਰਸ਼ਿਪ ਪੋਰਟਲ ’ਤੇ ਤਬਦੀਲ ਕਰਨ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਢਿੱਲਵਾਂ ਤੇ ਕਾਲਜ ਇਕਾਈ ਪ੍ਰਧਾਨ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਦੋਸ਼ ਲਗਾਇਆ ਕਿ ਅੰਬੇਡਕਰ ਪੋਰਟਲ ਬੰਦ ਹੋਣ ਨਾਲ ਸਪਲੀ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੋਂ ਵਾਂਝੇ ਹੋਣ ਦੀ ਸਥਿਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਪੋਰਟਲ ਤਹਿਤ ਸਪਲੀ ਵਾਲੇ ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਮਿਲਦੀ ਸੀ ਤੇ 50 ਫ਼ੀਸਦੀ ਨਤੀਜਾ ਹੋਣਾ ਲਾਜ਼ਮੀ ਸੀ ਪਰ ਹੁਣ ਕਾਲਜਾਂ ਵਲੋਂ ਅਜਿਹੇ ਵਿਦਿਆਰਥੀਆਂ ਦੇ ਫਾਰਮ ਜਮ੍ਹਾਂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਭਲਾਈ ਵਿਭਾਗ ਜਾਂ ਮੁੱਖ ਨੋਡਲ ਅਫ਼ਸਰ ਵਲੋਂ ਕੋਈ ਲਿਖ਼ਤੀ ਹਦਾਇਤ ਜਾਰੀ ਨਹੀਂ ਕੀਤੀ ਗਈ ਤੇ ਕਾਲਜਾਂ ਨੂੰ ਕਥਿਤ ਤੌਰ ’ਤੇ ਮੌਖਿਕ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਸਕਾਲਰਸ਼ਿਪ ਪੋਰਟਲ ਨੂੰ ਕੇਂਦਰੀ ਪੋਰਟਲ ’ਤੇ ਤਬਦੀਲ ਕਰਨ ਨੂੰ ਸੂਬਿਆਂ ਦੇ ਅਧਿਕਾਰਾਂ ਨਾਲ ਜੋੜਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਕੇਂਦਰੀਕਰਨ ਨਾਲ ਵਿਦਿਆਰਥੀਆਂ ’ਤੇ ਵਾਧੂ ਵਿੱਤੀ ਬੋਝ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅੰਬੇਡਕਰ ਪੋਰਟਲ ਨੂੰ ਮੁੜ ਚਾਲੂ ਕੀਤਾ ਜਾਵੇ ਤੇ ਸਪਲੀ ਵਾਲੇ ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਦਾ ਲਾਭ ਯਕੀਨੀ ਬਣਾਇਆ ਜਾਵੇ। ਜੈਸਮੀਨ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ, ਜਦਕਿ ਇਸ਼ਮੀਤ ਸਿੰਘ ਨੇ ਧੰਨਵਾਦ ਕੀਤਾ। ਇਸ ਮੌਕੇ ਮੀਤ ਪ੍ਰਧਾਨ ਸ਼ਿਵਮ, ਖ਼ਜ਼ਾਨਚੀ ਜੈਸਮੀਨ, ਰੁਕਸਾਨਾ, ਸੋਸ਼ਲ ਮੀਡੀਆ ਸਕੱਤਰ ਖ਼ੁਸ਼ਵਿੰਦਰ, ਹਰਪ੍ਰੀਤ ਕੋਟਲੀ ਦੇਵਨ, ਕਰਨ, ਰਾਮਪ੍ਰੀਤ, ਕ੍ਰਿਸ਼ਨ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬਠਿੰਡਾ ਰੋਡ ’ਤੇ ਸਟਰੀਟ ਤੇ ਹਾਈਮਾਸਕ ਲਾਈਟਾਂ ਬੰਦ, ਹਨੇਰੇ ਕਾਰਨ ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੇਂਦਰ ਸਰਕਾਰ ਤੇ ਭਾਰਤੀ ਚੋਣ ਕਮਿਸ਼ਨ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।