09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵੋਟ ਚੋਰੀ ਤੇ ਐਸ. ਆਈ. ਆਰ. ਖ਼ਿਲਾਫ਼ ਕਾਂਗਰਸ ਵਲੋਂ ਮਲੋਟ ’ਚ ਰੋਸ ਮਾਰਚ

ਮਲੋਟ, 8 ਅਕਤੂਬਰ (ਪਾਟਿਲ)- ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਵਲੋਂ ਚੋਣ ਪ੍ਰਕਿਰਿਆ ਸੰਬੰਧੀ ਅਪਣਾਈਆਂ ਜਾ ਰਹੀਆਂ ਨੀਤੀਆਂ ਅਤੇ ਐਸ. ਆਈ.

ਅਜੀਤ ਡੈਸਕ 09-10-2026
ਮਲੋਟ, 8 ਅਕਤੂਬਰ (ਪਾਟਿਲ)- ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਵਲੋਂ ਚੋਣ ਪ੍ਰਕਿਰਿਆ ਸੰਬੰਧੀ ਅਪਣਾਈਆਂ ਜਾ ਰਹੀਆਂ ਨੀਤੀਆਂ ਅਤੇ ਐਸ.ਆਈ.ਆਰ. ਦੇ ਵਿਰੋਧ ਵਿਚ ਮਲੋਟ ਵਿਖੇ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਤਹਿਸੀਲ ਰੋਡ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਮੁੜ ਤਹਿਸੀਲ ਰੋਡ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰ ਰਹੀ ਹੈ ਅਤੇ ਲੋਕਾਂ ਨੂੰ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵੋਟਾਂ ਨਾਲ ਕਥਿਤ ਛੇੜਛਾੜ ਅਤੇ ਐਸ.ਆਈ.ਆਰ. ਵਰਗੀਆਂ ਪ੍ਰਕਿਰਿਆਵਾਂ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਲੋਕਤੰਤਰ ਅਤੇ ਦੇਸ਼ ਦੇ ਲੋਕਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮੰਗ ਹੈ ਕਿ ਐਸ. ਆਈ. ਆਰ. ਨੂੰ ਬੰਦ ਕੀਤਾ ਜਾਵੇ ਅਤੇ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ ਜਾਂਦਾ, ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਸ. ਬਿੱਟੂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ ਦਾ ਅਧਿਕਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਲੋਕਤੰਤਰਿਕ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਕਾਂਗਰਸ ਡਟ ਕੇ ਵਿਰੋਧ ਕਰੇਗੀ। ਇਸ ਮੌਕੇ ਕੌਂਸਲਰ ਅਸ਼ਵਨੀ ਖੇੜਾ, ਬਲਕਾਰ ਸਿੰਘ ਔਲਖ, ਮਾਸਟਰ ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗਡਾਊਨ ਦੀ ਭੰਨ-ਤੋੜ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਬਠਿੰਡਾ ਰੋਡ ’ਤੇ ਸਟਰੀਟ ਤੇ ਹਾਈਮਾਸਕ ਲਾਈਟਾਂ ਬੰਦ, ਹਨੇਰੇ ਕਾਰਨ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।