11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਰੁਪਾਣਾ ਵਿਖੇ ਕਈ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਰੁਪਾਣਾ, 10 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਰਕਾਰ ਦੀਆਂ ਕਥਿਤ ਲੋਕ-ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਦਰਜਨਾਂ ਆਗੂ ਤੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ.

ਅਜੀਤ ਡੈਸਕ 11-10-2026
ਰੁਪਾਣਾ, 10 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਰਕਾਰ ਦੀਆਂ ਕਥਿਤ ਲੋਕ-ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਦਰਜਨਾਂ ਆਗੂ ਤੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ. ਕੋਟਭਾਈ ਨੇ ਸਾਰਿਆਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ। ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਵਿਚ ਬਲਦੇਵ ਸਿੰਘ ਸੋਨੂੰ, ਸੇਵਕ ਸਿੰਘ, ਨਿਰੰਜਨ ਸਿੰਘ (ਸਾਬਕਾ ਮੈਂਬਰ), ਸੁਖਦੇਵ ਸਿੰਘ, ਬਹਾਦਰ ਸਿੰਘ, ਮਹੇਸ਼ ਸਿੰਘ, ਜਗਤਾਰ ਸਿੰਘ, ਜੀਤ ਸਿੰਘ, ਸ਼ਿੰਦਾ ਸਿੰਘ, ਮਹਿੰਦਰ ਸਿੰਘ, ਧਾਰਾ ਸਿੰਘ, ਸੁਖਚੈਨ ਸਿੰਘ, ਜੱਗਾ ਸਿੰਘ, ਮੰਗਲ ਸਿੰਘ, ਹਰਦੀਪ ਸਿੰਘ, ਮੰਦਰ ਸਿੰਘ, ਤੋਤਾ ਸਿੰਘ, ਸੋਹਣ ਸਿੰਘ, ਸਰਬਜੀਤ ਕੌਰ, ਸੁਗਨਾ ਰਾਣੀ, ਰਾਜ ਕੌਰ, ਵੀਰਪਾਲ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ ਅਤੇ ਪੰਮੀ ਕੌਰ ਪ੍ਰਮੁੱਖ ਹਨ। ਸ. ਕੋਟਭਾਈ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਰੇਤ ਮਾਈਨਿੰਗ ਅਤੇ ਨਸ਼ੇ ਖ਼ਤਮ ਕਰਨ ਦੇ ਝੂਠੇ ਦਾਅਵੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ਼ਤਿਹਾਰਬਾਜ਼ੀ ’ਤੇ ਪੈਸਾ ਫ਼ੂਕ ਕੇ ਸੂਬੇ ਸਿਰ 4.5 ਲੱਖ ਕਰੋੜ ਦਾ ਕਰਜ਼ਾ ਚਾੜ੍ਹ ਦਿੱਤਾ ਗਿਆ ਹੈ ਅਤੇ ਬਾਦਲ ਸਰਕਾਰ ਦੀਆਂ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਗੁਰਬਿੰਦਰ ਸਿੰਘ ਫੂਲੇਵਾਲਾ, ਹਰਨੇਕ ਸਿੰਘ ਸਰਪੰਚ, ਧਰਮਿੰਦਰ ਸਿੰਘ, ਸਾਬਕਾ ਪੰਚ ਮਹਿੰਦਰ ਸਿੰਘ, ਜਸਪਾਲ ਸਿੰਘ ਖੋਸਾ, ਹਰਦਮ ਸਿੰਘ ਸਾਬਕਾ ਸਰਪੰਚ, ਰਣਬੀਰ ਸਿੰਘ ਬੀਰਾ ਬਰਾੜ, ਅਵਤਾਰ ਸਿੰਘ, ਰਣਜੀਤ ਸਿੰਘ, ਤਰਲੋਕ ਸਿੰਘ, ਗੋਗਾ ਥਲੋੜ, ਬੇਅੰਤ ਕੌਰ, ਗੁਰਸੇਵਕ ਸਿੰਘ ਖੋਸਾ ਅਤੇ ਪਵਨ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਕਵੀ ਪ੍ਰਗਟ ਗਿੱਲ ਬਾਗੀ ਨਾਲ ਰੂ-ਬਰੂ ਸਮਾਗਮ ਕਰਵਾਇਆ ਅਗਲੀ ਖ਼ਬਰ ਲਾਲ ਕੋਠੀ ਤੋਂ ਬਾਈਪਾਸ ਵਾਲੀ ਸੜਕ ਨੂੰ ਵਿਭਾਗ ਪੁੱਟ ਕੇ ਦੁਬਾਰਾ ਠੀਕ ਕਰਨ ਲੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।